Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਵਿਦਿਆਰਥਣ ਨੇ ਹਾਸਲ ਕੀਤਾ ਦੂਜਾ ਸਥਾਨ

August 12, 2026 08:26 PM
Rozana Sehaj times
 
ਕੋਟਕਪੂਰਾ :  ਫਰੀਦਕੋਟ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਮਿਤੀ 12 ਅਗਸਤ 2026 ਨੂੰ ਕਰਵਾਈ ਗਈ ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਵਿਦਿਆਰਥਣ ਨੇ ਪੂਰੇ ਜੋਸ਼, ਉਤਸ਼ਾਹ ਅਤੇ ਦ੍ਰਿੜ੍ਹ ਇਰਾਦੇ ਨਾਲ ਮੈਰਾਥਨ ਵਿੱਚ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਰੀਰਕ ਗਤੀਵਿਧੀਆਂ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਭਾਗ ਲੈਣਾ ਬਹੁਤ ਮਹੱਤਵਪੂਰਨ ਹੈ। ਉਹਨਾਂ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਸਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਹਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਮੂਹ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਵਿਦਿਆਰਥਣ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
 
 
 
 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ