Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜ਼ੋਨ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦੇ ਲੜਕਿਆਂ ਦੀ ਸ਼ਾਨਦਾਰ ਜਿੱਤ

August 12, 2026 09:06 PM
Rozana Sehaj times
 
ਕੋਟਕਪੂਰਾ :  ਸਿੱਖਿਆ ਵਿਭਾਗ ਪੰਜਾਬ ਦੁਆਰਾ 70ਵੀਆਂ ਪੰਜਾਬ ਰਾਜ ਜੋਨ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹਨਾਂ ਮੁਕਾਬਲਿਆਂ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਖੇਡ ਮੁਕਾਬਲਿਆਂ ਵਿੱਚ ਕਬੱਡੀ (ਨੈਸਨਲ ਸਟਾਇਲ) ਵਿੱਚ ਅੰਡਰ-19, ਅੰਡਰ 17, ਅੰਡਰ-14, (ਕਬੱਡੀ), ਅੰਡਰ 17 (ਸ਼ੂਟਿੰਗ), ਅੰਡਰ 19 (ਰੈਸਲਿੰਗ), ਅੰਡਰ 19 (ਵੇਟ ਲਿਫਟਿੰਗ), ਅੰਡਰ-17 (ਪਾਵਰ ਲਿਫਟਿੰਗ), ਅੰਡਰ-19 (ਸ਼ੂਟਿੰਗ), ਅੰਡਰ 19 (ਬੈਡਮਿੰਟਨ) ਲੜਕਿਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ।ਅੰਡਰ-19, ਅੰਡਰ-17, ਅੰਡਰ—14 (ਟਗ ਆਫ ਵਾਰ), ਅੰਡਰ—19 (ਚੈਸ), ਅੰਡਰ-17, ਅੰਡਰ-19 (ਕ੍ਰਿਕਟ), ਅੰਡਰ-19 (ਵਾਲੀਬਾਲ), ਅੰਡਰ-14 (ਫੁੱਟਬਾਲ), ਅੰਡਰ—19 (ਬੀਚ ਵਾਲੀਬਾਲ) ਲੜਕਿਆਂ ਨੇ ਦੂਜਾ ਸਥਾਨ ਹਾਸਿਲ ਕੀਤਾ ਤੇ ਅੰਡਰ-14, ਅੰਡਰ-17 (ਵਾਲੀਬਾਲ), ਅੰਡਰ-17 (ਚੈਸ), ਅੰਡਰ-14 (ਬੈਡਮਿੰਟਨ) ਲੜਕਿਆਂ ਨੇ ਤੀਜਾ ਸਥਾਨ ਹਾਸਿਲ ਕੀਤਾ।ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ਼ੀਮਤੀ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਸ. ਬਲਜੀਤ ਸਿੰਘ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਨੇ ਬੱਚਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਇਸ ਸਫਲਤਾ ਦਾ ਸਿਹਰਾ ਸਕੂਲ ਦੇ ਡੀ.ਪੀ. ਜਸਕਰਨ ਸਿੰਘ ਗਿੱਲ, ਜਸ਼ਨਪ੍ਰੀਤ ਸਿੰਘ ਅਤੇ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਜਾਂਦਾ ਹੈ।

Have something to say? Post your comment