Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ : ਸਪੀਕਰ ਸੰਧਵਾਂ

August 12, 2026 09:09 PM
Rozana Sehaj times
 

ਕੋਟਕਪੂਰਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਭੈਣਾਂ ਅਤੇ ਧੀਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਸੁਪਤਨੀ ਸਪੀਕਰ ਸ. ਸੰਧਵਾਂ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਅਮੀਰ ਸੱਭਿਆਚਾਰ, ਤਿਉਹਾਰਾਂ ਅਤੇ ਰਿਸ਼ਤਿਆਂ ਦੀ ਮਿਠਾਸ ਲਈ ਦੁਨੀਆਂ ਭਰ ਵਿੱਚ ਜਾਣੀ ਜਾਂਦੀ ਹੈ। ਸਾਵਣ ਦੀਆਂ ਤੀਆਂ ਵੀ ਪੰਜਾਬੀ ਵਿਰਸੇ ਦਾ ਅਹਿਮ ਹਿੱਸਾ ਹਨ, ਜੋ ਭੈਣਾਂ-ਧੀਆਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਪੁਰਾਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮਹਿਲਾ ਪੱਖੀ ਯੋਜਨਾਵਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਖਤਮ ਹੋਈ ਹੈ ਅਤੇ ਮਹਿਲਾਵਾਂ ਨੂੰ ਆਪਣੇ ਹੱਕ ਦਾ ਲਾਭ ਸਿੱਧੇ ਤੌਰ ਤੇ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ-ਭੈਣਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਭੈਣਾਂ ਆਪਣੇ ਰੋਜ਼ਾਨਾ ਦੇ ਕੰਮ-ਕਾਰ ਵਿੱਚੋਂ ਸਮਾਂ ਕੱਢ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ ਹਨ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੀ ਵਧੀ ਹੈ। 

 
 

Have something to say? Post your comment