Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜ਼ੋਨ ਪਟਿਆਲਾ-2 ਦੇ ਜ਼ੋਨਲ ਸ਼ਤਰੰਜ ਟੂਰਨਾਮੈਂਟ ਵਿੱਚ ਵਾਈ.ਪੀ.ਐੱਸ. ਅਤੇ ਬ੍ਰਿਟਿਸ਼ ਸਕੂਲ ਛਾਏ

August 12, 2026 09:15 PM
Arvinder Singh

 

ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਅੰਡਰ-14/17 (ਲੜਕਿਆਂ) ਦਾ ਜ਼ੋਨਲ ਸ਼ਤਰੰਜ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀਮਤੀ ਸੂਨੈਨਾ, ਸ੍ਰੀ ਸੁਮਿਤ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਇਆ।ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ। ਅੰਡਰ-14 ਲੜਕਿਆਂ ਦੇ ਟੂਰਨਾਮੈਂਟ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਟੂਰਨਾਮੈਂਟ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ) ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ ਅਤੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਕੂਲ ਟੂਰਨਾਮੈਂਟ ਦੇ ਪ੍ਰਬੰਧਾਂ ਤੋਂ ਬਹੁਤ ਖੁਸ਼ ਹਨ। ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ) ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ਵਿੱਚ ਸਾਰੇ ਖਿਡਾਰੀਆਂ ਨੇ ਬਹੁਤ ਜੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਉਹਨਾਂ ਨੂੰ ਆਸ ਹੈ ਕਿ ਜ਼ੋਨ ਪਟਿਆਲਾ-2 ਦੀ ਟੀਮ ਜ਼ਿਲ੍ਹਾ ਪੱਧਰ ਤੇ ਵੀ ਚੰਗਾ ਪ੍ਰਦਰਸ਼ਨ ਕਰੇਗੀ।

Have something to say? Post your comment