Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ

July 10, 2021 09:01 PM
SehajTimes

ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਪੂਰੀ ਤਰ੍ਹਾਂ ਸੁਰੱਖਿਅਤ: ਡਾ. ਜਸਕਿਰਨਦੀਪ 

ਮੋਹਾਲੀ  : ਦੇਸ਼ ਵਿੱਚ ਬੇਕਾਬੂ ਆਬਾਦੀ ਨੂੰ ਸਥਿਰ ਕਰਨ ਦੇ ਉਪਰਾਲਿਆਂ ਦੇ ਤੌਰ ਉੱਤੇ 27 ਜੂਨ ਤੋਂ 10 ਜੁਲਾਈ 2021 ਤੱਕ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਆਬਾਦੀ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ। ਇਸੇ ਕੜੀ ਤਹਿਤ ਪੀ.ਐੱਚ.ਸੀ. ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਜਸਕਿਰਨਦੀਪ ਕੌਰ ਨੇ ਅੱਜ ਸਿਹਤ ਵਿਭਾਗ ਦੇ ਫੀਲਡ ਕਾਮਿਆਂ ਸਮੇਤ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਦੀ ਮਹੱਤਤਾ ਬਾਰੇ ਦੱਸਿਆ। "ਆਫਤ ਵਿੱਚ ਵੀ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰਥ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜ਼ਿੰਮੇਵਾਰੀ" ਥੀਮ ਤਹਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਗਰਭ ਰੋਕੂ ਸਾਧਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। 
ਇਸ ਮੌਕੇ ਡਾ ਜਸਕਿਰਨਦੀਪ ਨੇ ਪਰਿਵਾਰ ਨਿਯੋਜਨ ਦੇ ਨਵੇਂ ਸਾਧਨਾਂ ਸਮੇਤ ਸਥਾਈ ਅਤੇ ਅਸਥਾਈ ਸਾਧਨਾਂ ਜਿਵੇਂ ਕਿ ਕੰਡੋਮ, ਓਰਲ ਪਿੱਲਸ, ਕਾਪਰ-ਟੀ, ਪੀ.ਪੀ.ਆਈ.ਯੂ.ਸੀ.ਡੀ, ਛਾਇਆ ਗਰਭ ਨਿਰੋਧਕ ਗੋਲੀ, ਅੰਤਰਾ ਗਰਭ ਨਿਰੋਧਕ ਇੰਜੈਕਸ਼ਨ, ਨਲਬੰਦੀ ਅਤੇ ਨਸਬੰਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਨੂੰ ਇਹ ਸਾਧਨ ਜ਼ਰੂਰ ਅਪਣਾਉਣੇ ਚਾਹੀਦੇ ਹਨ।  ਡਾ ਜਸਕਿਰਨਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦੋ ਬੱਚਿਆਂ ਵਿੱਚ ਅੰਤਰ ਰੱਖਣ ਲਈ ਅੰਤਰਾ ਟੀਕਾ ਲਾਇਆ ਜਾਂਦਾ ਹੈ ਜੋ ਕਿ ਜਣੇਪੇ ਤੋਂ ਛੇ ਹਫਤੇ ਬਾਅਦ ਹਰ 3 ਮਹੀਨੇ ਦੇ ਅੰਤਰ 'ਤੇ ਲੱਗਦਾ ਹੈ। ਇਹ ਟੀਕਾ ਸਾਧਾਰਨ ਮਾਹਵਾਰੀ ਦੇ ਪਹਿਲੇ 7 ਦਿਨਾਂ ਦੌਰਾਨ ਲਾਇਆ ਜਾ ਸਕਦਾ ਹੈ ਜੋ ਔਰਤ ਨੂੰ 3 ਮਹੀਨੇ ਤੱਕ ਗਰਭਵਤੀ ਹੋਣ ਤੋਂ ਰੋਕੇਗਾ। ਔਰਤਾਂ ਗਰਭਧਾਰਨ ਤੋਂ ਬਚਣ ਲਈ ਹਰ ਤਿੰਨ ਮਹੀਨੇ ਬਾਅਦ ਇਸਦੀ ਵਰਤੋਂ ਕਰ ਸਕਦੀਆਂ ਹਨ। ਡਾ ਜਸਕਿਰਨਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰਭਰੋਕੂ ਗੋਲੀ ਛਾਇਆ ਦੀ ਵੀ ਸ਼ੁਰੂਆਤ ਕੀਤੀ ਗਈ ਸੀ, ਜੋ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਵੀ ਬਹੁਤ ਸੁਰੱਖਿਅਤ ਹੈ। ਇਸ ਗੋਲੀ ਦਾ ਮਹਿਲਾਵਾਂ ਦੀ ਸਿਹਤ 'ਤੇ ਕੋਈ ਸਾਈਡ ਇਫੈਕਟ ਨਹੀਂ ਪੈਂਦਾ ਹੈ, ਕਿਉਂਕਿ ਇਹ ਕੋਈ ਹਾਰਮੋਨਲ ਗੋਲੀ ਨਹੀਂ ਹੈ। ਇਹ ਨਵੇਂ ਸਾਧਨ ਵਧੇਰੇ ਪ੍ਰਭਾਵੀ, ਸੁਵਿਧਾਜਨਕ ਅਤੇ ਪਰਖੇ ਹੋਏ ਹਨ। ਉਹਨਾਂ ਸਮੂਹ ਫੀਲਡ ਸਟਾਰ ਨੂੰ ਅਪੀਲ ਕੀਤੀ ਕਿ ਯੋਗ ਜੋੜਿਆਂ ਨੂੰ ਗਰੁੱਪ ਮੀਟਿੰਗਾਂ ਰਾਹੀਂ ਛੋਟਾ ਪਰਿਵਾਰ ਸੁੱਖੀ ਪਰਿਵਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨਾਂ ਨੂੰ ਅਪਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਡਾ. ਹਰਮਨ ਮਾਹਲ , ਡਾ. ਅਰੁਣ ਬਾਂਸਲ, ਡਾ ਵਿਕਾਸ, ਡਾ. ਸੁਬਿਨ, ਡਾ. ਸਿਮਨ, ਐਸ. ਆਈ ਗੁਰਤੇਜ ਸਿੰਘ, ਆਸ਼ਾ ਵਰਕਰ ਸਮੇਤ ਹੋਰ ਸਟਾਫ ਹਾਜਰ ਸੀ।

ਅਖ਼ਬਾਰ ਪੜ੍ਹਨ ਲਈ ਲਿੰਕ ਨੂੰ ਕਲਿਕ ਕਰੋ : https://www.sehajtimes.com/epaper/?dt=&p=3

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼