Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

August 12, 2026 09:21 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸੌਰਿਸ਼ ਚਾਵਲਾ ਫਾਊਂਡੇਸ਼ਨ ਵੱਲੋਂ ਵਿਦਿਆਰਥਣਾਂ ਨੂੰ ਉਦਯਮਿਤਾ ਅਤੇ ਵਿੱਤੀ ਜਾਗਰੂਕਤਾ ਸਬੰਧੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਉਦਯਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਉਕਤ ਫਾਊਂਡੇਸ਼ਨ ਤੋਂ ਸੰਸਥਾਪਕ ਅਤੇ ਚੇਅਰਮੈਨ ਡਾ. ਗੌਰਵ ਚਾਵਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰ: ਡਾ. ਮਲਹੋਤਰਾ ਨੇ ਡਾ. ਚਾਵਲਾ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਸਵਾਗਤ ਕਰਨ ਉਪਰੰਤ ਕਿਹਾ ਕਿ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਨੂੰ ‘ਸਿਰਫ਼ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣੋ’ ਦੇ ਵਿਚਾਰ ਨਾਲ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਸਫਲ ਉਦਯਮੀ ਬਣਨ ਲਈ ਸਿਰਫ਼ ਇੱਕ ਵਧੀਆ ਵਿਚਾਰ ਹੀ ਕਾਫ਼ੀ ਨਹੀਂ, ਸਗੋਂ ਉਸ ਵਿਚਾਰ ਨੂੰ ਸਹੀ ਯੋਜਨਾਬੰਦੀ ਅਤੇ ਲਗਾਤਾਰ ਮਿਹਨਤ ਨਾਲ ਅਮਲ ’ਚ ਲਿਆਉਣਾ ਵੀ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਗਲਤ ਤਰੀਕੇ ਨਾਲ ਵਿੱਤੀ ਉਤਪਾਦ ਜਾਂ ਸੇਵਾਵਾਂ ਵੇਚਣ (Mis-selling) ਅਤੇ ਗੁੰਮਰਾਹਕੁੰਨ ਵਿੱਤੀ ਸੇਵਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਪ੍ਰਿੰ: ਡਾ. ਮਲਹੋਤਰਾ ਨੇ ਵਿਦਿਆਰਥਣਾਂ ਨੂੰ ਨਵੀਨਤਾ ਅਤੇ ਉਦਯਮਿਤਾ ਨੂੰ ਆਪਣੇ ਕਰੀਅਰ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ’ਚ 100 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਇਲਾਵਾ ਅਸਲ ਜੀਵਨ ਅਤੇ ਕਾਰੋਬਾਰੀ ਖੇਤਰ ਨਾਲ ਸਬੰਧਿਤ ਵਿਹਾਰਕ ਜਾਣਕਾਰੀ ਪ੍ਰਾਪਤ ਹੋਈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਨੇ ਨੌਜਵਾਨਾਂ ਨੂੰ ਆਪਣੇ ਵਿਚਾਰਾਂ ਨੂੰ ਮੌਕਿਆਂ ’ਚ ਬਦਲਣ, ਰੋਜ਼ਗਾਰ ਪੈਦਾ ਕਰਨ ਅਤੇ ਸਮਾਜ ਦੀ ਤਰੱਕੀ ’ਚ ਸਾਰਥਿਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
 

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ