Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ’ ਵਿਸ਼ੇ ’ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ

August 12, 2026 09:24 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਇੰਡੀਅਨ ਮੀਟ ਸਾਇੰਸ ਐਸੋਸੀਏਸ਼ਨ (ਆਈ. ਐੱਮ. ਐੱਸ. ਏ.), ਹੈਦਰਾਬਾਦ ਅਤੇ ਆਈ. ਸੀ. ਏ. ਆਰ.¸ਨੈਸ਼ਨਲ ਮੀਟ ਰਿਸਰਚ ਇੰਸਟੀਚਿਊਟ (ਆਈ. ਸੀ. ਏ. ਆਰ.-ਐੱਨ. ਐੱਮ. ਆਰ. ਆਈ.), ਹੈਦਰਾਬਾਦ ਦੇ ਸਹਿਯੋਗ ਨਾਲ ‘ਵੈਲਥ ਫ਼ਰਾਮ ਲਾਈਵਸਟਾਕ ਵੇਸਟ’ (ਪਸ਼ੂਧਨ ਦੀ ਰਹਿੰਦ-ਖੂੰਹਦ ਤੋਂ ਆਮਦਨ) ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਰਮਜ਼ ਐਂਡ ਐਨੀਮਲ ਹਸਬੈਂਡਰੀ) ਸ: ਰਾਜਬੀਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਵਰਤਿਆ ਜਾਣ ਵਾਲਾ ਚਾਰਾ ਵੀ ਕਈ ਥਾਵਾਂ ’ਤੇ ਮਿਆਰੀ ਨਹੀਂ ਹੈ ਅਤੇ ਕਿਸਾਨਾਂ ਵੱਲੋਂ ਵਿਗਿਆਨਕ ਪ੍ਰਬੰਧਨ ਤਰੀਕੇ ਆਮ ਤੌਰ ’ਤੇ ਨਹੀਂ ਅਪਨਾਏ ਜਾ ਰਹੇ। ਇਸ ਲਈ ਕੁਦਰਤੀ ਖੇਤੀ, ਜੈਵਿਕ ਖੇਤੀ ਅਤੇ ਰਸਾਇਣ ਮੁਕਤ ਖੇਤੀ ਵੱਲ ਧਿਆਨ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਭਗਤ ਪੂਰਨ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਿਤ ਇਕ ਮਾਡਲ ਪਿੰਡ ਧੀਰੇਕੋਟ, ਨੇੜੇ ਜੰਡਿਆਲਾ, ਅੰਮ੍ਰਿਤਸਰ ਵਿਖੇ ਕਾਰਜਸ਼ੀਲ ਹੈ। ਉਨ੍ਹਾਂ ਵਿਦਿਆਰਥੀਆਂ, ਇੰਟਰਨਾਂ ਅਤੇ ਵਿਗਿਆਨੀਆਂ ਨੂੰ ਇਸ ਮਾਡਲ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪ੍ਰਿੰ: ਡਾ. ਵਰਮਾ ਨੇ ਕਰਦਿਆਂ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤਕਨੀਕੀ ਸੈਸ਼ਨਾਂ ਦੌਰਾਨ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਬੰਧਿਤ ਮਾਹਿਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਵਰਕਸ਼ਾਪ ਦੇ ਅੰਤ ’ਚ ਵਿਦਿਆਰਥੀਆਂ ਨਾਲ ਇੰਟਰਐਕਟਿਵ ਫ਼ੀਡਬੈਕ ਸੈਸ਼ਨ ਕਰਵਾਇਆ ਗਿਆ। ਇਸ ਉਪਰੰਤ ਕਾਲਜ ਦੇ ਐੱਲ. ਪੀ. ਟੀ. ਤੋਂ ਸਹਾਇਕ ਪ੍ਰੋਫੈਸਰ ਡਾ. ਦੀਪਕ ਮਹਾਜਨ ਨੇ ਧੰਨਵਾਦ ਪੇਸ਼ ਕੀਤਾ। ਇਸ ਮੌਕੇ ਆਈ. ਐੱਮ. ਐੱਸ. ਏ. ਦੇ ਪ੍ਰਧਾਨ ਡਾ. ਪੀ. ਕੇ. ਮੰਡਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ: ਰਾਜਬੀਰ ਸਿੰਘ ਨੇ ਪ੍ਰਿੰ: ਡਾ. ਵਰਮਾ ਨਾਲ ਮਿਲ ਕੇ ਕੰਪੈਂਡੀਅਮ ਅਤੇ ਕਾਲਜ ਨਿਊਜ਼ਲੈਟਰ ਦੇ ਨਵੇਂ ਅੰਕ ਨੂੰ ਵੀ ਜਾਰੀ ਕੀਤਾ। ਵਰਕਸ਼ਾਪ ਦੌਰਾਨ ਟਿਕਾਊ ਰਹਿੰਦ-ਖੂੰਹਦ ਦੀ ਵਰਤੋਂ ਲਈ ਨਵੀਨਤਮ ਤਕਨੀਕਾਂ ਅਤੇ ਵਿਹਾਰਕ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ