Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨਕਲੀ ਫੁੱਲ ਬਣਾਉਣ ਸਬੰਧੀ ਵਰਕਸ਼ਾਪ ’ਚ ਹਿੱਸਾ ਲਿਆ

August 12, 2026 09:51 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਲਈ ਕੇ. ਟੀ. ਕਲਾ ਅਜਾਇਬ ਘਰ, ਅੰਮ੍ਰਿਤਸਰ ਵਿਖੇ ਨਕਲੀ ਫੁੱਲ ਬਣਾਉਣ ਸਬੰਧੀ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਵਰਕਸ਼ਾਪ ’ਚ ਕਰੀਬ 10 ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ ਦੀ ਅਗਵਾਈ ਸਟਾਫ਼ ਮੈਂਬਰ ਬਵਨਪ੍ਰੀਤ ਕੌਰ ਵੱਲੋਂ ਕੀਤੀ ਗਈ। ਇਸ ਸਬੰਧੀ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਨਕਲੀ ਫੁੱਲ ਬਣਾਉਣ ਦੀਆਂ ਵੱਖ-ਵੱਖ ਤਕਨੀਕਾਂ ਅਤੇ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਜਿਸ ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਅਤੇ ਹੱਥਾਂ ਦੇ ਹੁਨਰ ’ਚ ਨਿਖਾਰ ਆਇਆ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੇ ਇਸ ਗਤੀਵਿਧੀ ’ਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਵੀਂ ਕਲਾ ਸਿੱਖਣ ਦਾ ਅਨੁਭਵ ਪ੍ਰਾਪਤ ਕੀਤਾ। ਉਨ੍ਹਾਂ ਨੇ ਅਜਿਹੀਆਂ ਸਿੱਖਿਆਦਾਇਕ ਅਤੇ ਰਚਨਾਤਮਕ ਗਤੀਵਿਧੀਆਂ ਨੂੰ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਦੱਸਦਿਆਂ ਭਵਿੱਖ ’ਚ ਵੀ ਅਜਿਹੇ ਉਪਰਾਲਿਆਂ ਨੂੰ ਜਾਰੀ ਰੱਖਣ ਦੀ ਗੱਲ ਦੁਹਰਾਈ।
 
ਕੈਪਸ਼ਨ : 
ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਵਰਕਸ਼ਾਪ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾ ਬਵਨਪ੍ਰੀਤ ਕੌਰ ਨਾਲ ਖੜ੍ਹੇ ਵਿਖਾਈ ਦੇ ਰਹੇ।
 
 
 
 
 
 
 
 
 
 
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ