Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Majha

ਖਿਲਚੀਆਂ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈਕੇ ਗਸ਼ਤ ਤੇਜ਼ : ਐਸ ਐਚ ਓ ਮੁਖਤਿਆਰ ਸਿੰਘ

August 12, 2026 09:56 PM
Rozana Sehaj times
ਬਾਬਾ ਬਕਾਲਾ : ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ,ਐਸ,ਪੀ ਕੰਵਲਜੀਤ ਸਿੰਘ ਚਾਹਲ ਦੇ ਹੁਕਮਾਂ ਅਤੇ ਬਾਬਾ ਬਕਾਲਾ ਦੇ ਡੀ,ਐੱਸ,ਪੀ ਸੁਖਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਖਿਲਚੀਆਂ ਦੇ ਮੁੱਖੀ ਐਸ,ਐਂਚ ਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਟੀਮਾਂ ਬਣਾਕੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ। ਥਾਣਾ ਖਿਲਚੀਆਂ ਦੇ ਅਧੀਨ ਆਉਂਦੇ ਪਿੰਡਾਂ ਅਤੇ ਵੱਖ-ਵੱਖ ਥਾਵਾਂ ਉੱਤੇ ਦਿੰਨ ਅਤੇ ਰਾਤ ਵਾਹਨਾਂ ਦੀ ਤਲਾਸ਼ੀ ਦੌਰਾਨ ਐਸ,ਐਚ,ਓ ਮੁਖਤਿਆਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕੇ ਵੱਖੋ-ਵੱਖ ਕ਼ਸਬੇ ਸ਼ਹਿਰਾਂ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਧਿਆਨ 'ਚ ਰੱਖਦਿਆਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਗ਼ਲਤ ਅਨਸਰਾਂ ਨੂੰ ਨੱਥ ਪਾਉਣ ਲਈ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸਿਆ ਨਹੀਂ ਜਾਵੇਗਾ। ਐਸ,ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਥਾਣਾ ਖਿਲਚੀਆਂ ਦੇ ਅਧੀਨ ਆਉਂਦੇ ਸਮੂਹ ਪਿੰਡਾਂ ਅੰਦਰ ਗ੍ਰਾਮ ਪੰਚਾਇਤਾਂ, ਸਮਾਜਸੇਵੀ ਲੋਕਾਂ ਦੀ ਮੱਦਦ ਨਾਲ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਦਿਨ-ਰਾਤ ਨਾਕਾਬੰਦੀ ਕਰਕੇ ਕਸਬੇ ਵਿੱਚ ਆਉਣ ਜਾਣ ਵਾਲਿਆਂ ਦੀ ਨਿਗਰਾਨੀ ਕਰਨ ਤੋਂ ਇਲਾਵਾ ਹਰ ਚੌਕ ਚੁਰਾਹੇ, ਪਿੰਡਾਂ ਅੰਦਰ ਹਰ ਥਾਂ ਉੱਤੇ ਗੈਹਿਰੀ ਨਜ਼ਰ ਰੱਖੀ ਜਾਂ ਰਹੀਂ ਹੈ।  ਐਸ,ਐਚ ਓ ਮੁਖਤਿਆਰ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਵਾਹਨ / ਵਿਅਕਤੀ ਨਜ਼ਰ ਆਉਣ ਤੇ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਇਸ ਮੌਕੇ ਐਸ,ਐਚ,ਓ ਮੁਖਤਿਆਰ ਸਿੰਘ, ਏ,ਐਸ,ਆਈ ਤਜਿੰਦਰ ਸਿੰਘ,ਏ,ਐਸ,ਆਈ ਸੁਖਵਿੰਦਰ ਸਿੰਘ,ਹਰਦਿਆਲ ਸਿੰਘ, ਏ,ਐਸ,ਆਈ ਮੇਜਰ ਸਿੰਘ, ਮਾਨਵਦੀਪ ਸਿੰਘ, ਅਮੋਲਕ ਸਿੰਘ, ਕਿਰਨਬੀਰ ਕੌਰ ਆਦਿ ਹਾਜ਼ਰ ਸਨ।
 

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ