ਅੰਮ੍ਰਿਤਸਰ : ਸੈਂਟਰ ਹਲਕੇ ਅਧੀਨ ਪੈਂਦੇ ਵਾਰਡ ਨੰਬਰ 55 ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਲੀਡਰਸ਼ਿਪ ਦੇ ਯਤਨਾਂ ਸਦਕਾ ਇੱਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸੈਂਟਰ ਹਲਕੇ ਦੇ ਵਿਧਾਇਕ ਅਜੇ ਗੁਪਤਾ ਜੀ ਦੀ ਰਹਿਨੁਮਾਈ ਅਤੇ ਵਾਰਡ ਇੰਚਾਰਜ ਮੰਨੂ ਕੁਮਾਰ ਵੱਲੋਂ ਵਿਸ਼ੇਸ਼ ਤੌਰ 'ਤੇ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਭਰਪੂਰ ਫਾਇਦਾ ਉਠਾਇਆ। ਕੈਂਪ ਦੀ ਮੁੱਖ ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਹੱਡੀਆਂ (ਆਰਥੋਪੀਡਿਕ) ਦੇ ਮਾਹਿਰ ਡਾਕਟਰਾਂ ਦੀ ਵਿਸ਼ੇਸ਼ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਮਾਹਿਰ ਡਾਕਟਰਾਂ ਨੇ ਇੱਥੇ ਪਹੁੰਚੇ ਮਰੀਜ਼ਾਂ ਦੇ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਜ਼ਰੂਰੀ ਸਲਾਹ ਦਿੱਤੀ। ਜਾਂਚ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੌਕੇ 'ਤੇ ਹੀ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ।
ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਨੂੰ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਜ਼ਮੀਨੀ ਪੱਧਰ 'ਤੇ ਪੂਰੇ ਕੀਤੇ ਜਾ ਰਹੇ ਹਨ। ਖਾਸ ਕਰਕੇ ਸਿਹਤ ਖੇਤਰ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਹੂਲਤਾਂ ਮਿਲ ਰਹੀਆਂ ਹਨ। ਇਲਾਕਾ ਵਾਸੀਆਂ ਨੇ ਵਾਰਡ ਇੰਚਾਰਜ ਮੰਨੂ ਕੁਮਾਰ ਵੱਲੋਂ ਕੀਤੇ ਜਾ ਰਹੇ ਜਨਤਕ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਅਜਿਹੇ ਭਲਾਈ ਕਾਰਜ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਤੇ ਅੰਜੂ ਕੁਮਾਰੀ ਲਾਡੀ ਜੀ ਨਿਸ਼ੂ ਮੱਟੂ,ਸ਼ਮੀ ਕੁਮਾਰ ਅਤੇ ਹੋਰ ਵੀ ਲੋਕ ਮੌਜੂਦ ਸਨ।
