Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

August 12, 2026 10:04 PM
Rozana Sehaj times

ਚੰਡੀਗੜ੍ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ 'ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ 'ਤੇ ਇਸ ਮਾਮਲੇ 'ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।”ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ