Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

August 12, 2026 10:06 PM
Rozana Sehaj times
ਚੰਡੀਗੜ੍ਹ :   ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੁਰੱਖਿਆ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ ਸਾਫ਼-ਸੁਥਰੀ ਊਰਜਾ ਨਾਲ ਲੈਸ ਕੀਤਾ ਜਾ ਰਿਹਾ ਹੈ। ਪੰਜਾਬ ਭਵਨ ਵਿਖੇ ਚੁਣੀਆਂ ਗਈਆਂ ਸੱਤ ਏਜੰਸੀਆਂ ਨੂੰ ਵਰਕ ਆਰਡਰ ਸੌਂਪਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੀ ਲਾਗਤ ਦਾ 70 ਫੀਸਦ ਖਰਚ ਕੀਤਾ ਜਾਵੇਗਾ, ਜਦੋਂ ਕਿ ਬਾਕੀ 30 ਫੀਸਦ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਪਹਿਲਾਂ ਦੇ 30:70 ਅਨੁਪਾਤ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਗ੍ਰਾਮ ਸੰਸਥਾਵਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲੇਗੀ । ਇਹ ਫੈਸਲਾ ਪੰਚਾਇਤ ਪੱਧਰ 'ਤੇ ਸੀਮਤ ਵਿੱਤੀ ਸਰੋਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸਾਰੀਆਂ ਪੰਚਾਇਤਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੁਰੱਖਿਆ ਵਧਾਉਣ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਅਤੇ ਗ੍ਰਾਮ ਪੰਚਾਇਤਾਂ ਵਿੱਚ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਦੀ 62.51 ਫੀਸਦ ਆਬਾਦੀ ਭਾਵ ਲਗਭਗ 173.20 ਲੱਖ ਲੋਕ ਪੇਂਡੂ ਖੇਤਰਾਂ ਵਿੱਚ ਰਹਿੰਦੇ ਹਨ। ਹਨੇਰੀਆਂ ਗਲੀਆਂ ਦੁਰਘਟਨਾਵਾਂ ਅਤੇ ਅਪਰਾਧ ਦੇ ਜ਼ੋਖਮ ਨੂੰ ਵਧਾਉਂਦੀਆਂ ਹਨ ਜਦੋਂ ਕਿ ਸੂਰਜ ਡੁੱਬਣ ਤੋਂ ਬਾਅਦ ਆਰਥਿਕ ਅਤੇ ਸਮਾਜਿਕ ਗਤੀਵਿਧੀਆਂ ਸੀਮਤ ਹੋ ਜਾਂਦੀਆਂ ਹਨ, ਜਿਸਦਾ ਜ਼ਿਆਦਾ ਨੁਕਸਾਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਹੁੰਦਾ ਹੈ। ਇਹ ਪ੍ਰੋਜੈਕਟ ਵੱਡੇ ਆਰਥਿਕ ਕੇਂਦਰਾਂ ਦੇ ਨੇੜੇ ਵਸਦੇ ਪਿੰਡਾਂ ਵਿੱਚ ਕੰਮ ਦੇ ਘੰਟੇ ਵਧਾਉਣ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਜਿਸ ਵਿੱਚ ਹਰੇਕ ਸਟਰੀਟ ਲਾਈਟ ਦੀ ਜੀਓ-ਟੈਗਿੰਗ ਅਤੇ ਵਿਲੱਖਣ ਪਛਾਣ, ਕਿਊਆਰ ਕੋਡ ਅਤੇ ਆਈਵੀਆਰਐਸ-ਅਧਾਰਤ ਸ਼ਿਕਾਇਤ ਨਿਵਾਰਣ ਅਤੇ ਕਾਰਜਸ਼ੀਲਤਾ ਨੂੰ ਟਰੈਕ ਕਰਨ ਲਈ ਰਿਮੋਟ ਨਿਗਰਾਨ ਪ੍ਰਣਾਲੀਆਂ ਸ਼ਾਮਲ ਹਨ। ਕਿਸੇ ਵੀ ਖਰਾਬੀ ਦੇ 72 ਘੰਟਿਆਂ ਦੇ ਅੰਦਰ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਇਹ ਸਿਸਟਮ ਸਵੈਚਾਲਿਤ ਐਨੂਅਲ ਮੈਂਟੇਨੈਂਸ ਕੰਟਰੈਕਟ (ਏਐਮਸੀ) ਅਲਰਟ ਵੀ ਜਾਰੀ ਕਰੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲਾਈਟਾਂ ਲਾਉਣ ਲਈ ਜਨਤਕ ਥਾਵਾਂ ਜਿਵੇਂ ਪਿੰਡ ਦੀ ਫਿਰਨੀ, ਸਕੂਲ, ਆਂਗਣਵਾੜੀ ਕੇਂਦਰ, ਸਰਕਾਰੀ ਸਿਹਤ ਸਹੂਲਤਾਂ, ਧਾਰਮਿਕ ਸੰਸਥਾਵਾਂ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ।  ਲਾਜ਼ਮੀ ਜੀਓ-ਟੈਗਿੰਗ, ਰਿਮੋਟ ਮੋਨੀਟਰਿੰਗ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲਗਾਈ ਗਈ ਹਰੇਕ ਲਾਈਟ ਨੂੰ ਟਰੈਕ ਕੀਤਾ ਜਾ ਸਕੇ ਅਤੇ ਜਵਾਬਦੇਹੀ ਨਿਰਧਾਰਤ ਕੀਤੀ ਜਾ ਸਕੇ।”

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ