Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

August 12, 2026 10:08 PM
Rozana Sehaj times
ਮਲੇਰਕੋਟਲਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਬਣੇ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਦਾ ਵਿਸਥਾਰ ਕਰਨ ਲਈ 118 'ਸਕੂਲ ਆਫ਼ ਐਮੀਨੈਂਸ' ਸਥਾਪਿਤ ਕੀਤੇ ਜਾ ਰਹੇ ਹਨ। ਇਹ ਪ੍ਰੋਜੈਕਟ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਦੀ ਬੱਚਤ ਹੋਈ ਹੈ। 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਇਹ ਸਾਡੀਆਂ ਧੀਆਂ ਲਈ ਵਿਸ਼ੇਸ਼ ਤੋਹਫ਼ਾ ਹੈ। ਸਾਡੇ ਲਗਾਤਾਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ 'ਚ ਪਹਿਲੇ ਨੰਬਰ 'ਤੇ ਹੈ। ਮਲੇਰਕੋਟਲਾ ਦੀ ਇਤਿਹਾਸਕ ਅਹਿਮੀਅਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਮਲੇਰਕੋਟਲਾ ਦੀ ਇਸ ਇਤਿਹਾਸਕ ਧਰਤੀ 'ਤੇ ਹਾਂ, ਜੋ ਏਕਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਮੈਂਬਰ ਪਾਰਲੀਮੈਂਟ ਸੀ ਤਾਂ ਸਰਦੀਆਂ ਦੌਰਾਨ ਇਹ ਸਕੂਲ ਦੋ ਸ਼ਿਫ਼ਟਾਂ ਵਿੱਚ ਚੱਲਦਾ ਸੀ। ਬੱਚਿਆਂ ਨੂੰ ਵਾਪਸ ਘਰ ਲੈ ਕੇ ਜਾਣਾ ਔਖਾ ਸੀ ਅਤੇ ਇਮਾਰਤ ਪੂਰੀ ਤਰ੍ਹਾਂ ਅਸੁਰੱਖਿਅਤ ਸੀ। ਹੁਣ ਅਸੀਂ 6.39 ਕਰੋੜ ਰੁਪਏ ਦੀ ਪ੍ਰਵਾਨਿਤ ਲਾਗਤ ਦੇ ਮੁਕਾਬਲੇ 6.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਇਮਾਰਤ ਤਿਆਰ ਕੀਤੀ ਹੈ ਅਤੇ 5.25 ਲੱਖ ਰੁਪਏ ਦੀ ਬੱਚਤ ਕੀਤੀ ਹੈ। ਬਚਾਏ ਗਏ ਪੈਸੇ ਦੀ ਵਰਤੋਂ ਸਕੂਲ ਵਿੱਚ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਆਰ.ਓ. ਸਿਸਟਮ, ਵਾਟਰ ਫਿਲਟਰ, ਸਮਾਰਟ ਕਲਾਸਰੂਮ ਅਤੇ ਹੋਰ ਸਹੂਲਤਾਂ ਸ਼ਾਮਲ ਹਨ।” ਨਵੀਂ ਇਮਾਰਤ ਨੂੰ ਮਲੇਰਕੋਟਲਾ ਦੀਆਂ ਧੀਆਂ ਲਈ ਤੋਹਫ਼ਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ 80ਵੇਂ ਆਜ਼ਾਦੀ ਦਿਹਾੜੇ 'ਤੇ ਸਾਡੀਆਂ ਧੀਆਂ ਨੂੰ ਸਮਰਪਿਤ ਹੈ। ਇਹ ਪੰਜ-ਮੰਜ਼ਿਲਾ ਇਮਾਰਤ 54,000 ਵਰਗ ਫੁੱਟ ਦੇ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਸ ਵਿੱਚ ਲਾਇਬ੍ਰੇਰੀਆਂ, ਵਾਸ਼ਰੂਮ ਅਤੇ ਇੱਕ ਚੰਗੇ ਸਕੂਲ ਲਈ ਲੋੜੀਂਦੀਆਂ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ। ਮਲੇਰਕੋਟਲਾ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣਗੇ।” ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕੀਤੇ ਗਏ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਪੱਖੋਂ 27ਵੇਂ ਨੰਬਰ 'ਤੇ ਸੀ। ਅੱਜ, ਪੰਜਾਬ ਪਹਿਲੇ ਨੰਬਰ 'ਤੇ ਹੈ। ਅਸੀਂ ਕੇਰਲਾ ਅਤੇ ਹੋਰ ਸੂਬਿਆਂ ਨੂੰ ਪਛਾੜ ਦਿੱਤਾ ਹੈ। ਸਾਲ 2026 ਵਿੱਚ, ਇਹ ਗਿਣਤੀ ਲਗਭਗ 11 ਗੁਣਾ ਵਧ ਕੇ 882 ਹੋ ਗਈ  ਹੈ। ਇਹ ਗਿਣਤੀ ਸਾਡੀ ਸਰਕਾਰ ਅਤੇ ਉਨ੍ਹਾਂ ਲੋਕਾਂ ਵਿਚਲੇ ਵੱਡੇ ਅੰਤਰ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਕਦੇ ਵੀ ਸਕੂਲਾਂ ਅਤੇ ਸਿੱਖਿਆ ਬਾਰੇ ਕੋਈ ਚਿੰਤਾ ਨਹੀਂ ਕੀਤੀ।”
 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ