Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਆਜ਼ਾਦੀ ਦਿਹਾੜਾ 2026 ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

August 12, 2026 10:12 PM
Rozana Sehaj times
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ, ਤਰਨ ਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦਾ ਵਿਸ਼ੇਸ਼ ਤੌਰ 'ਤੇ ਮੁਲਾਂਕਣ ਕੀਤਾ।
ਜ਼ਮੀਨੀ ਪੱਧਰ 'ਤੇ ਨਿਰੀਖਣ ਵਜੋਂ, ਡੀਜੀਪੀ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਹਾਈ-ਟੈਕ ਨਾਕੇ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ।
ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਮੀਖਿਆ ਮੀਟਿੰਗ ਮੁਕੰਮਲ ਕਰਨ ਤੋਂ ਬਾਅਦ, ਡੀਜੀਪੀ ਨੇ ਬਠਿੰਡਾ ਵਿਖੇ ਬਠਿੰਡਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੱਸਿਆ ਕਿ ਅਪਗ੍ਰੇਡ ਕੀਤੀ ਸਹੂਲਤ 112 'ਤੇ ਆਉਣ ਵਾਲੀਆਂ ਕਾਲਾਂ ਲਈ ਐਮਰਜੈਂਸੀ ਰਿਸਪਾਂਸ, 59 ਰਣਨੀਤਕ ਸਥਾਨਾਂ 'ਤੇ ਲੱਗੇ 282 ਕੈਮਰਿਆਂ ਰਾਹੀਂ ਪੂਰੇ ਸ਼ਹਿਰ ਦੀ ਸੀਸੀਟੀਵੀ ਨਿਗਰਾਨੀ, ਵਾਇਰਲੈੱਸ ਕਨੈਕਟੀਵਿਟੀ, ਵੀਡੀਓ ਵਿਸ਼ਲੇਸ਼ਣ ਅਤੇ ਅਸਲ-ਸਮੇਂ ਦੇ ਅਪਰਾਧ ਨਿਗਰਾਨੀ ਡੇਟਾ ਨੂੰ ਆਪਸ ਵਿੱਚ ਜੋੜਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵਾਂ ਕੇਂਦਰ ਬਠਿੰਡਾ ਵਿੱਚ ਪੁਲਿਸ ਦੀ ਤਕਨੀਕੀ ਸਮਰੱਥਾ ਨੂੰ ਵਧਾਏਗਾ ਅਤੇ ਪੁਲਿਸ ਦੇ ਸਮਰਥਨ ਵਿੱਚ ਸਹਾਈ ਸਿੱਧ ਹੋਵੇਗਾ। ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਅਮਨ-ਸ਼ਾਂਤੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਨੇ ਸਰਗਰਮ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ 'ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਮੁੱਚੇ ਸੂਬੇ ਵਿੱਚ ਵਿਸ਼ਵਾਸ, ਮਾਣ ਅਤੇ ਸੁਰੱਖਿਆ ਦੀ ਮਜ਼ਬੂਤ ਭਾਵਨਾ ਨਾਲ ਕੌਮੀ ਦਿਹਾੜਾ ਮਨਾ ਸਕਣ। 
 
 

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ