Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਪਟਿਆਲਾ ਨਿਗਮ ਦਾ ਵਿਸ਼ੇਸ਼ ਦੌਰਾ

August 13, 2026 03:15 PM
Rozana Sehaj times

ਪਟਿਆਲਾ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਅੱਜ ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਚੇਅਰਮੈਨ ਗਰੇਵਾਲ ਦੇ ਨਿਗਮ ਦਫ਼ਤਰ ਪਹੁੰਚਣ 'ਤੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ, ਜਿਸ ਨਾਲ ਮੁਲਾਜ਼ਮਾਂ ਵਿੱਚ ਖ਼ੁਸ਼ੀ ਦੀ ਲਹਿਰ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਿਗਮ ਸਫਾਈ ਯੂਨੀਅਨ ਦੇ ਪ੍ਰਧਾਨ ਬੱਬੂ, ਮੰਗਤ ਰਾਮ ਅਤੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ.ਦੌਰੇ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਮੇਅਰ, ਕਮਿਸ਼ਨਰ ਅਤੇ ਐਡੀਸ਼ਨਲ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ, ਸੁਰੱਖਿਆ ਉਪਕਰਨਾਂ, ਭਲਾਈ ਸਕੀਮਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ, ਸਮੇਂ ਸਿਰ ਮਿਲਣ ਵਾਲੀ ਤਨਖ਼ਾਹ, ਸੁਰੱਖਿਆ ਕਿੱਟਾਂ ਅਤੇ ਸਿਹਤ ਬੀਮਾ ਯੋਜਨਾਵਾਂ ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਨਿਗਮ ਵਿਖੇ ਇਕੱਤਰ ਹੋਏ ਸਫ਼ਾਈ ਕਰਮਚਾਰੀਆਂ ਅਤੇ ਯੂਨੀਅਨ ਆਗੂਆਂ ਨੇ ਆਪਣੀਆਂ ਭਲਾਈ ਮੰਗਾਂ ਸਬੰਧੀ ਚੇਅਰਮੈਨ ਨੂੰ ਜਾਣੂ ਕਰਵਾਇਆ। ਚੇਅਰਮੈਨ ਗਰੇਵਾਲ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਕੋਲ ਉਠਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਅਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ