Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

August 13, 2026 03:19 PM
Rozana Sehaj times

ਪਟਿਆਲਾ : ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਪਟਿਆਲਾ ਵਿਖੇ ਕਰਵਾਏ ਗਏ ।ਇਸ ਮੁਕਾਬਲੇ ਦਾ ਵਿਸ਼ਾ ‘ਐਚਆਈਵੀ/ਏਡਜ਼ ਦੇ ਖਾਤਮੇ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ: ਜਾਗਰੂਕਤਾ, ਰੋਕਥਾਮ ਅਤੇ ਹਮਦਰਦੀ’ ਸੀ। ਮੁਕਾਬਲੇ ਵਿੱਚ ਬਲਾਕ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਵਿੱਚ ਹਰ ਬਲਾਕ ਵੱਲੋਂ ਦੋ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਰਾਸ਼ਟਰੀ ਜਨਸੰਖਿਆ ਪ੍ਰੋਗਰਾਮ ਕੋਆਰਡੀਨੇਟਰ ਹੈੱਡ ਮਾਸਟਰ ਜਗਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਸੂਰਪੁਰ ਦੇ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜ਼ੀਦਪੁਰ ਦੂਜੇ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨ ਸਿੰਘ ਨਾਭਾ ਤੀਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਰਾਮਗੜ੍ਹ ਮੋਤੀ ਬਾਗ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਇਸ ਤੋਂ ਪਹਿਲਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਮਾਜਿਕ ਜਾਗਰੂਕਤਾ ਦੇ ਅਜਿਹੇ ਕਾਰਜਕ੍ਰਮਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ ਅਤੇ ਡਿਪਟੀ ਡੀਈਓ ਸੈਕੰਡਰੀ ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਐਚਆਈਵੀ/ਏਡਜ਼ ਸਬੰਧੀ ਸਹੀ ਅਤੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ ਹੈ।ਜ਼ਿਲ੍ਹਾ ਪੱਧਰੀ ਵਿਜੇਤਾਵਾਂ ਦਾ ਮਿਤੀ 12 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰਿੰਸੀਪਲ ਸੀਮਾ ਉਪਲ ਸਸਸਸ ਸਿਵਲ ਲਾਈਨ, ਹੈਡ ਮਾਸਟਰ ਲਲਿਤ ਕੁਮਾਰ ਸਹਸ ਰਣਬੀਰਪੁਰਾ,ਲੈਕ. ਰਾਮ ਲਾਲ,ਬੀਆਰਸੀ ਹਿਮਾਂਸ਼ੂ ਅਗਰਵਾਲ,ਬੀਆਰਸੀ ਯੁਵਰਾਜ,ਲੈਕ.ਰਵੀਕਾਂਤ, ਲੈਕ. ਹਰਮਨਦੀਪ ਕੌਰ, ਲੈਕ. ਰਾਜਵੀਰ ਕੌਰ,ਸਾਇੰਸ ਮਿਸਟ੍ਰੈਸ ਗਗਨਦੀਪ ਕੌਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Have something to say? Post your comment

 

More in Health

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ

ਡਾਕਟਰ ਪੀਸੀ ਰਾਏ ਦਾ ਜਨਮ ਦਿਨ ਮਨਾਇਆ