Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਮਨਜਿੰਦਰ ਸਿੰਘ ਸਿਰਸਾ ਵਿਰੁਧ ‘ਲੁਕ-ਆਊਟ ਨੋਟਿਸ’ ਜਾਰੀ

July 11, 2021 08:37 AM
SehajTimes

ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤੇ ਗੋਲਕ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ‘ਲੁੱਕ-ਆਊਟ ਨੋਟਿਸ’ ਜਾਰੀ ਹੋਇਆ ਹੈ। ਪਟਿਆਲਾ ਹਾਊਸ ਕੋਰਟ ਦੇ ਮੁੱਖ ਮੈਟਰੋਪੋਲੀਟਨ ਜੱਜ ਨੇ ਜਾਂਚ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਨੂੰ ਕਿਹਾ ਹੈ, ਜਿਸ ਨਾਲ ਕਿ ਸਿਰਸਾ ਦੇਸ਼ ਛੱਡ ਕੇ ਬਾਹਰ ਨਾ ਜਾ ਸਕੇ।
ਮਾਮਲਾ ਗੁਰਦੁਆਰਿਆਂ ਦੇ ਫੰਡਾਂ ਨੂੰ ਫਰਜ਼ੀ ਕੰਪਨੀਆਂ ਨੂੰ ਭੇਜਣ ਨਾਲ ਜੁੜਿਆ ਹੈ। ਗੋਲਕ ਦੇ ਪੈਸਾ ਐਮ/ਐਸ ਰਾਜਾ ਟੈਂਟ ਡੈਕੋਰੇਟਰਜ਼ ਵਰਗੀਆਂ ਸੇਲ ਕੰਪਨੀਆਂ ਨੂੰ ਭੇਜਿਆ ਗਿਆ ਹੈ। ਗੋਲਕ ਦੇ ਫੰਡਾ ਦੀ ਫਰਜ਼ੀ ਬਿੱਲਾਂ ਦੇ ਸਹਾਰੇ ਭਾਰੀ ਮਾਤਰਾ ਵਿੱਚ ਹੇਰ ਫੇਰ ਕੀਤੀ ਗਈ ਹੈ। ਜਿਸ ਦੀ ਜਾਂਚ ਚੱਲ ਰਹੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਭ੍ਰਿਸ਼ਟਾਚਾਰ ਦੇ ਕੇਸਾਂ ਨੂੰ ਉਜਾਗਰ ਕਰਨ ਦੇ ਲਈ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜਨ ਵਾਲੇ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨਾਲ ਗੱਲਬਾਤ ਦੇ ਜ਼ਰੀਏ ਜਾਣਕਾਰੀ ਦਿਤੀ ਕਿ ਬਾਦਲ ਦੇ ਚਹੇਤੇ ਲੋਕਾਂ ਨੇ ਪੰਜਾਬ ਨੂੰ ਬਰਬਾਦੀ ਦੀ ਰਾਹ ਉੱਤੇ ਧੱਕਣ ਤੋਂ ਬਾਅਦ ਦਿੱਲੀ ਦਾ ਬੀੜਾ ਚੁੱਕਿਆ ਹੈ। ਪਰ ਅਸੀਂ ਏਦਾਂ ਨਹੀਂ ਹੋਣ ਦੇਣਾ। ਇਨ੍ਹਾਂ ਨਕਾਬਪੋਸ਼ਾਂ ਨੂੰ ਇਕ ਇਕ ਕਰ ਕੇ ਸੰਗਤ ਦੇ ਸਾਹਮਣੇ ਉਜਾਗਰ ਕੀਤਾ ਜਾਏਗਾ। ਸਿੱਖਾਂ ਦੇ ਧਾਰਮਿਕ, ਸਮਾਜਿਕ ਅਤੇ ਆਰਥਿਕ ਢਾਂਚੇ ਉੱਤੇ ਕਦੀ ਨਾ ਮਿਟਣ ਵਾਲੀਆਂ ਸੱਟਾਂ ਮਾਰਨ ਵਾਲਿਆਂ ਨੂੰ ਜਵਾਬ ਦੇਣਾ ਪਵੇਗਾ। ਤੁਸੀਂ ਭੱਜ ਨਹੀਂ ਸਕਦੇ।
ਸਰਨਾ ਨੇ ਅਪੀਲ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ, ਮਨਜਿੰਦਰ ਸਿਰਸਾ ਨੂੰ ਕਮੇਟੀ ਤੋਂ ਬਰਖਾਸਤ ਕਰਦੇ ਹੋਏ ਸ਼ਹੀਦਾਂ-ਦੀ-ਜਥੇਬੰਦੀਆਂ ਦਾ ਉਦਾਹਰਣ ਪੇਸ਼ ਕਰਨ। ਪਰ ਸਾਨੂੰ ਪਤਾ ਹੈ ਕਿ ਤੁਸੀਂ ਲੋਕ ਇਸ ਤਰ੍ਹਾਂ ਨਹੀਂ ਕਰੋਗੇ ਕਿਉਂਕਿ ਤੁਸੀਂ ਲੋਕ ਟੋਲਾ-ਏ-ਠੱਗ ਹੋ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਬਾਦਲਾਂ ਦੇ ਦੂਸਰੇ ਮੈਂਬਰਾਂ ਦਾ ਵੀ ਭਾਂਡਾ ਫੋੜ ਕਰਨ ਦੇ ਲਈ ਕਨੂੰਨ ਦੀ ਮਦਦ ਲਵੇਗੀ। ਕਿਸੀ ਨੂੰ ਬਖ਼ਸ਼ਿਆ ਨਹੀਂ ਜਾਏਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ