Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ ਮਹਾਰਾਜਾ ਅਗਰਸੈਨ ਦੀਆਂ ਸਿਖਿਆਵਾਂ ਤੇ ਚੱਲਣ ਦਾ ਸੱਦਾ

August 13, 2026 06:15 PM
Rozana Sehaj times

 

ਸੁਨਾਮ : ਅਗਰਵਾਲ ਸਭਾ ਸੁਨਾਮ ਵੱਲੋਂ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਚੌਂਕ ਵਿਖੇ ਏਕਮ' ਦਾ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੇ ਮੁੱਖ ਜਜਮਾਨ ਸੁਭਾਸ਼ ਚੰਦ ਗੁਪਤਾ ਬੀ.ਕੇ.ਓ., 'ਸ਼ੇਰੋਂ ਵਾਲੇ' ਗ੍ਰੀਨ ਸਿਟੀ, ਸੁਨਾਮ ਦੇ ਪਰਿਵਾਰ ਨੇ ਪੂਜਾ ਅਰਚਨਾ ਵਿੱਚ ਸ਼ਾਮਿਲ ਹੋਕੇ ਅਕੀਦਤ ਭੇਟ ਕੀਤੀ। ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਅਤੇ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਸਭਾ ਵੱਲੋਂ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਪਾਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਹਕੂਮਤ ਰਾਏ ਜਿੰਦਲ, ਕ੍ਰਿਸ਼ਨ ਸੰਦੋਹਾ, ਐਡਵੋਕੇਟ ਸ਼ਾਮ ਲਾਲ, ਇੰਜ਼. ਰਾਜੇਸ਼ ਗਰਗ ਅਤੇ ਰਾਜੀਵ ਬਿੰਦਲ ਨੇ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ ਦਿੰਦਿਆਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਖਿਆਂ ਦੁਆਰਾ ਦਿਖਾਏ ਮਾਰਗ ਤੇ ਚੱਲਕੇ ਸਮਾਜ ਦੀ ਬਿਹਤਰੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅਗਰਵਾਲ ਸਮਾਜ ਦਾ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਹੈ। ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪਏ ਸਰਕਾਰਾਂ ਦੇ ਖਜ਼ਾਨੇ ਵਿੱਚ ਜਾ ਰਹੇ ਹਨ। ਉਨ੍ਹਾਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਡਾਕਟਰ ਬਣਕੇ ਮਨੁੱਖਤਾ ਦੀ ਭਲਾਈ ਲਈ ਵਚਨਬੱਧ ਰਹਿਣ। ਸਮਾਗਮ ਵਿੱਚ ਵੱਡੀ ਗਿਣਤੀ ਅਗਰਵਾਲ ਸਮਾਜ ਦੇ ਮੈਂਬਰ ਹਾਜ਼ਰ ਸਨ।

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ