Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਹਜ਼ੂਰ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

August 13, 2026 06:19 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।  ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ