Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 75 ਪ੍ਰਾਣੀ ਅੰਮ੍ਰਿਤਧਾਰੀ ਹੋਏ

August 13, 2026 06:26 PM
ਗੁਰਪ੍ਰੀਤ ਸਿੰਘ ਡੱਬ

 

ਸ੍ਰੀ ਦਮਦਮਾ ਸਾਹਿਬ/ਤਲਵੰਡੀ ਸਾਬੋ : ਦਸਮ ਪਾਤਸਾਹ ਦੀ ਚਰਨਛੋਹ ਪ੍ਰਾਪਤ ਧਰਤ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਸਹਿਤ ਮਨਾਇਆ ਗਿਆ। ਸੰਗਤਾਂ ਨੇ ਹੁੰਮਹੁਮਾ ਕੇ ਹਾਜ਼ਰੀਆਂ ਭਰੀਆਂ ਤੇ ਆਪਣੀ ਸਰਧਾ ਭਾਵਨਾ ਨਾਲ ਅਰਦਾਸਾਂ ਕੀਤੀਆਂ। ਗੁ: ਬੇਰ ਸਾਹਿਬ ਵਿਚ ਸੇਵਾ ਕਰ ਰਹੇ ਬੁੱਢਾ ਦਲ ਦੇ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਨੇ ਦਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜਾ ਮਨਾਉਣ ਲਈ ਬੁੱਢਾ ਦਲ ਵੱਲੋਂ ਪੂਰਨ ਮੁਕੰਮਲ ਪ੍ਰਬੰਧ ਕੀਤੇ ਜਾਂਦੇ ਹਨ, ਸੰਗਤਾਂ ਦੀ ਆਉ ਭਗਤ ਲਈ ਗੁਰੂ ਕੇ ਲੰਗਰ, ਠੰਡੇ ਜਲ ਦੀ ਛਬੀਲ ਅਤੇ ਸ਼ਹੀਦੀ ਦੇਗ (ਸ਼ਰਦਾਈ) ਦੀ ਛਬੀਲ ਲਗਾਈ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ। ਜਿਸ ਵਿੱਚ 75 ਪ੍ਰਾਣੀ ਅੰਮ੍ਰਿਤ ਛੱਕ ਗੁਰੂ ਵਾਲੇ ਬਣੇ। ਨਿਹੰਗ ਸਿੰਘਾਂ ਦੇ ਪੁਰਾਣੇ ਲਾਇਸੰਸ ਰੀਨੀਓ ਤੇ ਨਵੇਂ ਬਨਾਏ ਗਏ। ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਮੈਂ ਅਕਾਲ ਪੁਰਖ ਦੇ ਦਰ ਅਰਦਾਸ ਕਰਦਾ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਦਾ ਜੀਵਨ ਸੁਖਦ, ਸਿੱਖੀ ਮਰਯਾਦਾ ਅਨੁਸਾਰ ਸਫਲ ਹੋਏ। ਲਾਇਸੰਸ ਰੀਨੀਓ ਤੇ ਨਵੇਂ ਬਨਾਏ ਗਏ। ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਮੈਂ ਅਕਾਲ ਪੁਰਖ ਦੇ ਦਰ ਅਰਦਾਸ ਕਰਦਾ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਦਾ ਜੀਵਨ ਸੁਖਦ, ਸਿੱਖੀ ਮਰਯਾਦਾ ਅਨੁਸਾਰ ਸਫਲ ਹੋਏ। ਇਸ ਸਮੇਂ ਬਾਬਾ ਦਲੇਰ ਸਿੰਘ, ਬਾਬਾ ਸੁਖਮੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਠਾਨਾ ਸਿੰਘ, ਬਾਬਾ ਭਾਕਰ ਸਿੰਘ, ਬਾਬਾ ਜਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਬਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ