ਸੁਨਾਮ : ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਿਣਾਉਣੀ ਘਟਨਾ ਦੀ ਨਿੰਦਾ ਕਰਦਿਆਂ ਆਖਿਆ ਕਿ ਸਿੱਖੀ ਨੂੰ ਬਦਨਾਮ ਕਰਨ ਲਈ ਸਿੱਖੀ ਦੇ ਹੀ ਬਾਣੇ ਵਿੱਚ ਤੁਰੇ ਫਿਰਦੇ ਅਖੌਤੀ ਸਿੱਖ ਹਨ। ਉਨ੍ਹਾਂ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇੱਕ ਗੁਰਸਿੱਖ ਵਿਅਕਤੀ ਬਣਜੋ ਪਰਿਵਾਰ ਨਾਲ ਬਾਹਰਲੇ ਸੂਬੇ ਵਿੱਚ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਗਿਆ ਹੋਵੇ ਤੇ ਉੱਥੇ ਨਹਿੰਗ ਸਿੰਘਾਂ ਦੇ ਬਾਣੇ ਵਿੱਚ ਇੱਕ ਵਿਅਕਤੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰੇ ਇਸ ਤੋਂ ਘਟੀਆ ਗੱਲ ਕੋਈ ਹੋ ਨਹੀਂ ਸਕਦੀ। ਇਹ ਬਹੁਤ ਨਿੰਦਣਯੋਗ ਅਤੇ ਘਟੀਆ ਕਾਰਾ ਹੈ। ਜਿਸ ਪਵਿੱਤਰ ਅਸਥਾਨ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਂਦੀ ਹੈ ਉਥੇ ਵੀ ਜੇਕਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਫੇਰ ਵਿਅਕਤੀ ਸੁਰੱਖਿਅਤ ਕਿਥੇ ਰਹਿ ਗਿਆ ? ਉਨ੍ਹਾਂ ਕਿਹਾ ਕਿ ਸਿੱਖ ਸਿਰਫ ਬਾਣਾ ਪਾਉਣ ਨਾਲ ਨਹੀਂ ਬਣ ਜਾਂਦੇ, ਸਗੋਂ ਗੁਰੂਆਂ ਵੱਲੋਂ ਦਿਖਾਏ ਰਾਹ ਤੇ ਚੱਲ ਕੇ ਹੀ ਸਿੱਖੀ ਨੂੰ ਅਪਣਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਵਾਰ ਵਾਰ ਇੱਕੋ ਬੰਦੇ ਤੇ ਅਟੈਕ ਕਰ ਰਹੇ ਹਨ ਅਤੇ ਅਜਿਹੀ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ।