Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜੱਜ ਮਾਡਰਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

August 13, 2026 06:36 PM
Rozana Sehaj times

ਦੇਵੀਗੜ੍ਹ, ਜੱਜ ਮਾਡਰਨ ਸੀਨੀਅਰ ਸੈਕੈੰਡਰੀ ਸਕੂਲ, ਬਹਾਦਰਪੁਰ ਫਕੀਰਾਂ ਉਰਫ਼ ਛੰਨਾ: ਸਕੂਲ ਵਿੱਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਝਲਕੀਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਬੋਲੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਪੰਜਾਬੀ ਪਹਿਰਾਵੇ, ਲੋਕ ਗੀਤਾਂ, ਟਪੇ ਅਤੇ ਰਵਾਇਤੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ। ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਐਮ.ਡੀ. ਸਰਦਾਰ ਸੰਤੋਖ ਸਿੰਘ ਜੀ ਅਤੇ ਪ੍ਰਿੰਸੀਪਲ ਸਰਦਾਰ ਨਵਤੇਜ ਸਿੰਘ ਜੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ, ਸੱਭਿਆਚਾਰ, ਵਿਰਸੇ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ।

ਸਮੂਹ ਸਟਾਫ਼ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਤੀਆਂ ਦਾ ਇਹ ਸਮਾਗਮ ਬਹੁਤ ਹੀ ਯਾਦਗਾਰ ਅਤੇ ਸਫ਼ਲ ਰਿਹਾ।

 

Have something to say? Post your comment