ਫਰੀਦਕੋਟ : ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਦੀ ਹਮਾਇਤ ਨਾਲ ਗੁਜਰਾਲ ਸਰਕਾਰ ਸਮੇਂ ਭਾਰਤ ਦੇਸ਼ ਵਿੱਚ ਸੰਸਦ ਵਿੱਚੋਂ ਨਰੇਗਾ ਕਾਨੂੰਨ ਪਾਸ ਕਰਵਾ ਕੇ ਲਾਗੂ ਕਰਵਾਇਆ ਸੀ। ਇਸ ਕਾਨੂੰਨ ਤਹਿਤ ਸਾਲ ਵਿੱਚ ਘੱਟੋ ਘੱਟ 100 ਦਿਨ ਲਈ ਕੰਮ ਦੇਣ ਦੀ ਵਿਵਸਥਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਰਾਜ ਵਿੱਚ 35-40 ਦਿਨ ਤੋਂ ਵੱਧ ਨਰੇਗਾ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਗਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਨਰੇਗਾ ਮਜ਼ਦੂਰ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲਾ ਮੈਦਾਨ ਨਵੀਂ ਦਿੱਲੀ ਵਿਖੇ ਕੀਤੀ ਜਾ ਰਹੀ ਕੌਮੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।