Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Majha

ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਹੋਈ

August 13, 2026 07:34 PM
Rozana Sehaj times

ਅੰਮ੍ਰਿਤਸਰ : ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਅੱਜ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ, ਡੀ.ਸੀ.ਪੀ. ਸ੍ਰੀ ਆਲਮ ਵਿਜੈ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ ਵੀ ਹਾਜ਼ਰ ਸਨ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਪਰੇਡ ਕਮਾਂਡਰ ਸ੍ਰੀ ਗਗਨਦੀਪ ਸਿੰਘ, ਏ.ਸੀ.ਪੀ. ਨਾਰਥ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਪੰਜਾਬ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿੱਚ ਸ਼ਾਨਦਾਰ ਢੰਗ ਨਾਲ ਹਿੱਸਾ ਲਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਗੱਤਕਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਵਿੱਚ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦਾ ਰੰਗ ਭਰਿਆ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ