Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

August 13, 2026 07:42 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਹਿਤ ਵੋਟਰਾਂ ਦੀ ਸਹੂਲਤ ਲਈ 16 ਅਗਸਤ 2026, ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.) ਵੱਲੋਂ ਵੋਟਰਾਂ ਨੂੰ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਦਰਜ ਨਹੀਂ ਹੈ ਜਾਂ ਕਿਸੇ ਵੇਰਵੇ ਵਿੱਚ ਸੋਧ ਦੀ ਲੋੜ ਹੈ ਤਾਂ ਉਸ ਨੂੰ ਲੋੜ ਅਨੁਸਾਰ ਫਾਰਮ-6, ਫਾਰਮ-6 ਅਤੇ ਫਾਰਮ-8 ਭਰਨ ਲਈ ਮਾਰਗਦਰਸ਼ਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਵਿੱਚ ਬੀ.ਐੱਲ.ਓਜ਼. ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਨਾਮ, ਪਤੇ ਅਤੇ ਵੋਟਰ ਸੂਚੀ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ/ਤਸਦੀਕ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਲੋੜ ਪੈਣ ’ਤੇ ਸਬੰਧਤ ਫਾਰਮ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਚੋਣ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਵਿਸ਼ੇਸ਼ ਕੈਂਪਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏ) ਨੂੰ ਵੀ ਵਿਸ਼ੇਸ਼ ਕੈਂਪਾਂ ਸਬੰਧੀ ਜਾਣਕਾਰੀ ਦੇ ਕੇ ਵੱਧ ਤੋਂ ਵੱਧ ਜਨ-ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਹਰ ਯੋਗ ਵੋਟਰ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰੇ ਅਤੇ ਜੇਕਰ ਕੋਈ ਸੋਧ ਜਾਂ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਸਬੰਧਤ ਫਾਰਮ ਜਮ੍ਹਾਂ ਕਰਵਾਏ। ਇਸ ਨਾਲ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਅਪਡੇਟ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ