Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

ਜੋਨ ਪੱਖੋ ਕਲਾਂ ਦੀਆਂ ਸਕੂਲ ਖੇਡਾਂ ਸਫਲਤਾਪੂਰਵਕ ਸੰਪੰਨ

August 13, 2026 08:35 PM
SehajTimes

ਬਰਨਾਲਾ, 13 ਅਗਸਤ (): ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਚੱਲ ਰਹੀਆਂ 70ਵੀਆਂ ਜੋਨ ਪੱਧਰੀ ਸਕੂਲ ਖੇਡਾਂ ਦੇ ਮੁਕਾਬਲੇ ਅੱਜ ਸਫਲਤਾਪੂਰਵਕ ਸੰਪੰਨ ਹੋ ਗਏ ਹਨ। ਅੱਜ ਅਖੀਰਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜੀ.ਐਸ. ਪਬਲਿਕ ਸਕੂਲ ਧੌਲਾ ਦੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਅਤੇ ਪ੍ਰਿੰਸੀਪਲ ਮੋਨਿਕਾ ਸਤੀਜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਵੱਧ–ਚੜ੍ਹ ਕੇ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜੋਨਲ ਸਕੱਤਰ ਡੀਪੀਈ ਅਮਨਦੀਪ ਕੌਰ ਨੇ ਦੱਸਿਆ ਕਿ ਖੋ–ਖੋ (ਲੜਕੇ) ਅੰਡਰ 14 ਸਾਲ ਵਿੱਚ ਸਹਸ ਭੈਣੀ ਫੱਤਾ, ਸੰਤ ਲੌਂਗਪੁਰੀ ਬ੍ਰਿਲਿਐਂਟ ਸਕੂਲ ਪੱਖੋ ਕਲਾਂ ਅਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ, ਅੰਡਰ 17 ਵਿੱਚ ਸਹਸ ਭੈਣੀ ਫੱਤਾ, ਬਾਬਾ ਸਿੱਧ ਭੋਇ ਅਕੈਡਮੀ ਰੂੜੇਕੇ ਕਲਾਂ ਅਤੇ ਸੰਤ ਲੌਂਗਪੁਰੀ ਬ੍ਰਿਲਿਐਂਟ ਸਕੂਲ ਪੱਖੋ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਖੋ–ਖੋ ਲੜਕੀਆਂ ਦੇ ਵਰਗ ਵਿੱਚ ਅੰਡਰ 14 ਵਿੱਚੋਂ ਸੰਤ ਲੌਂਗਪੁਰੀ ਬ੍ਰਿਲਿਐਂਟ ਸਕੂਲ ਪੱਖੋ ਕਲਾਂ, ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ, ਅੰਡਰ 17 ਵਿੱਚ ਜੀ.ਐਸ. ਪਬਲਿਕ ਸਕੂਲ ਧੌਲਾ, ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਤੇ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਅੰਡਰ 19 ਸਾਲ ਵਿੱਚ ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ ਅਤੇ ਬਾਬਾ ਸਿੱਧ ਭੋਇ ਅਕੈਡਮੀ ਰੂੜੇਕੇ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਲੈਕਚਰਾਰ ਮਹਿੰਦਰ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ, ਹਰਦੀਪ ਕੌਰ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਕੇਵਲ ਸਿੰਘ, ਗੁਰਚੇਤ ਸਿੰਘ, ਸੁਖਰਾਜ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ, ਰਵੀ ਰਾਮ, ਸੁਖਜਿੰਦਰ ਸਿੰਘ, ਹਰਜੀਤ ਸਿੰਘ ਜੋਗਾ ਸਮੇਤ ਜੋਨ ਅਧੀਨ ਆਉਂਦੇ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੰਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

 

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ