Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਸ਼ਮਸਪੁਰ, ਮਾਜਰੀ ਤੇ ਸ਼ੇਖਪੁਰਾ ਕੰਬੋਆ 'ਚ 'ਲੋਕ ਮਿਲਣੀ', ਦੇਰ ਰਾਤ ਤੱਕ ਜੁੜਿਆ ਭਾਰੀ ਇਕੱਠ

August 13, 2026 09:28 PM
Rozana Sehaj times

ਸਨੌਰ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਸ਼ਮਸਪੁਰ, ਮਾਜਰੀ ਅਤੇ ਸ਼ੇਖਪੁਰਾ ਕੰਬੋਆ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਪਿੰਡ ਵਾਸੀਆਂ ਨਾਲ ਲੋਕ ਮਸਲਿਆਂ ਤੇ ਖੁੱਲ ਕੇ ਗੱਲਬਾਤ ਕੀਤੀ ਗਈ, ਜਿਸ ਵਿੱਚ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਤੇ ਹੋਰ ਆਪ ਆਗੂਆਂ ਦੀ ਅਗਵਾਈ ਵਿੱਚ ਰੱਖੇਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਦੇਰ ਰਾਤ ਤੱਕ ਇਲਾਕਾ ਵਾਸੀਆਂ ਦਾ ਵਿਸ਼ਾਲ ਇਕੱਠ ਅਤੇ ਅਥਾਹ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸੈਂਕੜਿਆਂ ਦੇ ਭਾਰੀ ਇਕੱਠ ਨੇ ਜਿੱਥੇ ਸਾਲ 2027 ਦੀ ਜਿੱਤ ਦੀ ਗਵਾਹੀ ਭਰੀ ਉੱਥੇ ਹੀ ਪਿੰਡਾਂ ਦੇ ਵਿਕਾਸ ਵਿੱਚ ਤੇਜੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਦੌਰਾਨ ਹਡਾਣਾ ਨੇ ਪਿੰਡ ਵਾਸੀਆਂ ਨਾਲ ਬੈਠ ਕੇ ਵਿਚਾਰ ਸਾਂਝੇ ਕੀਤੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਸੁਝਾਅ ਬਹੁਤ ਧਿਆਨਪੂਰਵਕ ਸੁਣੇ। ਇਸ ਮੌਕੇ ਕਿਰਨਜੀਤ ਕੌਰ ਘੁੰਮਣ ਵਾਈਸ ਚੇਅਰਮੈਨ, ਬਲਵਿੰਦਰ ਕੌਰ ਸਰਪੰਚ ਵਿਦਿਆ ਨਗਰ, ਮਨਜੀਤ ਕੌਰ, ਗੁਰਜੀਤ ਸਿੰਘ ਭੱਠਲ ਬਲਾਕ ਪ੍ਰਧਾਨ ਤੇ ਸਰਪੰਚ, ਦਿਨੇਸ਼ ਕੁਮਾਰ ਸਰਪੰਚ ਤੇ ਬਲਾਕ ਪ੍ਰਧਾਨ ਯੂਥ ਵਿੰਗ, ਲਖ਼ਵਿੰਦਰ ਸਿੰਘ ਪੰਚਾਇਤ ਮੈਂਬਰ, ਗੁਰਜੀਤ ਸਿੰਘ, ਪੰਚਾਇਤ ਮੈਂਬਰ ਗੁਰਦੇਵ ਵਿਰਕ, ਸਰਪੰਚ ਇਕਬਾਲ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ ਮਹਿਮੂਦਪੁਰ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਵਿਸ਼ੇਸ਼ ਤੌਰ ਤੇ ਮੌਜੂਦ ਸਨ. ਇਸ ਮੌਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਮਹਿਮੂਦਪੁਰ ਅਰਾਈਆਂ ਤੋਂ ਹਰਦੀਪ ਸਿੰਘ ਨੰਬਰਦਾਰ, ਅਮਰਦੀਪ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ ਅਤੇ ਹੋਰ ਭਾਰੀ ਗਿਣਤੀ ਵਿੱਚ ਨੌਜਵਾਨ ਵਿਸ਼ੇਸ਼ ਤੌਰਤੇ ਮੌਜੂਦ ਸਨ.ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਦੇਰ ਰਾਤ ਤੱਕ ਜੁੜਿਆ ਲੋਕਾਂ ਦਾ ਇਹ ਵਿਸ਼ਾਲ ਇਕੱਠ, ਭਰੋਸਾ ਅਤੇ ਅਥਾਹ ਪਿਆਰ ਪ੍ਰਤੱਖ ਸੰਕੇਤ ਹੈ ਕਿ ਸਾਲ 2027 ਵਿੱਚ ਪੰਜਾਬ ਦੇ ਲੋਕ ਮੁੜ ਇੱਕ ਵਾਰ ਪੂਰੇ ਬਹੁਮਤ ਨਾਲ 'ਆਪ' ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।" ਰਣਜੋਧ ਸਿੰਘ ਹਡਾਣਾ ਨੇ ਅੱਗੇ ਆਖਿਆ, "ਸਾਡਾ ਮੁੱਖ ਟੀਚਾ ਹਲਕੇ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਅਤੇ ਆਮ ਲੋਕਾਂ ਦੇ ਮਸਲੇ ਉਨ੍ਹਾਂ ਦੀਆਂ ਦਹਿਲੀਜ਼ਾਂ 'ਤੇ ਹੱਲ ਕਰਨਾ ਹੈ। ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਲਾਭ ਹਰ ਘਰ ਤੱਕ ਬਿਨਾਂ ਕਿਸੇ ਪੱਖਪਾਤ ਦੇ ਪਹੁੰਚਾਇਆ ਜਾ ਰਿਹਾ ਹੈ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ