Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਡੀ.ਏ.ਵੀ. ਸਕੂਲ 'ਚ ਆਜ਼ਾਦੀ ਦਿਵਸ ਸਮਾਗਮ ਦੀਆਂ ਰੌਣਕਾਂ ਅਜ਼ਾਦੀ ਸੰਗਰਾਮੀਆਂ ਦੇ ਘੋਲ ਨੂੰ ਕੀਤਾ ਯਾਦ

August 14, 2026 05:27 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਡੀਏਵੀ ਪਬਲਿਕ ਸਕੂਲ, ਸੁਨਾਮ ਦੇ ਵਿਹੜੇ ਵਿੱਚ ਆਜ਼ਾਦੀ ਦਿਵਸ ਤੋਂ ਪਹਿਲਾਂ ਦਾ ਜਸ਼ਨ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਮੁੱਖ ਮਹਿਮਾਨ ਅਨਿਰੁਧ ਵਸ਼ਿਸ਼ਟ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਇੰਜ਼ .ਪਰਮਿੰਦਰ ਸਿੰਘ ਧਾਲੀਵਾਲ ਅਤੇ ਸਟਾਰ ਮਹਿਮਾਨ ਕਰੁਣ ਗੋਇਲ ਅਤੇ ਬਲਵਿੰਦਰ ਬਾਂਸਲ ਲਾਇਨਜ਼ ਕਲੱਬ ਦੇ ਸੀਨੀਅਰ ਅਤੇ ਸਮਰਪਿਤ ਮੈਂਬਰ ਸ਼ਾਮਲ ਹੋਏ। ਰਾਸ਼ਟਰੀ ਗੀਤ ਦੀ ਧੁਨ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ, ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਦੇ ਸਾਹਮਣੇ ਦੀਵੇ ਜਗਾਏ ਗਏ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਚਾਰੇ ਹਾਊਸਾਂ ਅਤੇ ਐਨਸੀਸੀ (ਏਅਰ ਵਿੰਗ ਅਤੇ ਨੇਵਲ ਵਿੰਗ) ਦੇ ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਬੱਚਿਆਂ ਨੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰਦਰਸ਼ਨ ਪੇਸ਼ ਕੀਤੇ। ਇਨ੍ਹਾਂ ਪ੍ਰੋਗਰਾਮਾਂ ਦੀ ਪੇਸ਼ਕਾਰੀ ਤੋਂ ਬਾਅਦ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨਿਰੁਧ ਵਸ਼ਿਸ਼ਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀਆਂ ਨੂੰ ਆਜ਼ਾਦੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਅਤੇ ਕੁਰਬਾਨੀ ਕਾਰਨ ਹੀ ਮਿਲੀ। ਅਜ਼ਾਦੀ ਸੰਗਰਾਮ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਦੀ ਬਦੌਲਤ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਜੇ ਪ੍ਰਕਾਸ਼ ਗੁਪਤਾ, ਵਾਈਸ ਪ੍ਰਿੰਸੀਪਲ ਅੰਤੂ ਗਰਗ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਤੇ ਸਿੱਖਿਆ ਸਲਾਹਕਾਰ ਡਾ. ਡੌਲੀ ਰਾਏ, ਸੀਨੀਅਰ ਮੈਂਬਰ ਡਾਕਟਰ. ਪੁਰਸ਼ੋਤਮ ਵਸ਼ਿਸ਼ਟ, ਸਤਿੰਦਰ ਸਿੰਘ ਧਾਲੀਵਾਲ ਅਤੇ ਡਾਕਟਰ. ਅੰਬਰੀਸ਼ ਰਾਏ ਨੇ ਆਜ਼ਾਦੀ ਘੁਲਾਟੀਆਂ ਦੀ ਸ਼ਹਾਦਤ ਨੂੰ ਯਾਦ ਕੀਤਾ ।

Have something to say? Post your comment