Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸੁਨਾਮ ਵਿਖੇ ਅਕੇਡੀਆ ਸਕੂਲ 'ਚ ਮਨਾਈਆਂ ਤੀਆਂ ਪੰਜਾਬੀ ਸੱਭਿਆਚਾਰ ਦੀ ਝਲਕ ਕੀਤੀ ਪੇਸ਼ਕਾਰੀ

August 14, 2026 05:47 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਨਾਮਵਰ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਪੰਜਾਬੀ ਲੋਕ ਪਰੰਪਰਾ ਨੂੰ ਪੰਜਵੀਂ ਐਸਟਰ ਤੇ ਲਾਇਲੈਕ ਜਮਾਤ ਦੇ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਰਾਹੀਂ ਪੇਸ਼ ਕੀਤਾ । ਪ੍ਰੋਗਰਾਮ ਸਕੂਲ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ ।ਪੰਜਵੀਂ ਜਮਾਤ ਦੇ ਵਿਦਿਆਰਥੀ ਖਮਿਸ਼ ਮਿੱਤਲ ਅਤੇ ਫਤਿਹ ਵੀਰ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ। ਵਿਦਿਆਰਥੀ ਗਿੱਧੇ ਅਤੇ ਭੰਗੜੇ ਦੇ ਪਹਿਰਾਵੇ ਵਿੱਚ ਪੰਜਾਬ ਦੀ ਵਿਰਾਸਤ ਪੇਸ਼ ਕਰ ਰਹੇ ਸਨ। ਪੰਜਵੀਂ ਜਮਾਤ ਦੇ ਵਿਦਿਆਰਥੀ ਫਤਿਹ ਸਿੰਘ ਨੇ ਦਾਦਾ - ਦਾਦੀ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ । ਵਿਦਿਆਰਥੀਆਂ ਵਿੱਚ ਇਸ ਦਿਨ ਨੂੰ ਲੈ ਕੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਭਰਿਆ ਹੋਇਆ ਸੀ। ਗਿੱਧੇ ਦੀਆਂ ਤਾਲਾਂ ਰਾਹੀਂ ਮੁਟਿਆਰਾਂ ਨੇ ਧਮਾਲ ਹੀ ਪਾ ਦਿੱਤੀ। ਗਿੱਧੇ ਅਤੇ ਭੰਗੜੇ ਦੀ ਧਮਾਲ ਨਾਲ ਸਾਰਾ ਹਾਲ ਤਾੜੀਆਂ ਨਾਲ ਗੂੰਜ ਉਠਿਆ। ਗਿੱਧੇ ਦੀ ਤਿਆਰੀ ਮਿਸ. ਸਿਮਰਨਜੀਤ ਕੌਰ ਅਤੇ ਮਿਸ ਕੁਲਵਿੰਦਰ ਕੌਰ ਨੇ ਕਰਵਾਈ ਅਤੇ ਭੰਗੜੇ ਦੀ ਤਿਆਰੀ ਡਾਂਸ ਟੀਚਰ ਮਿਸਟਰ ਅਮਨਦੀਪ ਨੇ ਕਰਵਾਈ ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਮਿਹਨਤ ਦੀ ਤਾਰੀਫ ਕੀਤੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਸਕੂਲ ਵਿੱਚ ਹਰ ਤਿਉਹਾਰ ਨੂੰ ਸਿਰਫ ਮਨਾਉਂਦੇ ਹੀ ਨਹੀਂ ਸਗੋਂ ਇਸਦੀ ਸੰਸਕ੍ਰਿਤਕ ਮਹੱਤਤਾ ਨੂੰ ਵੀ ਵਿਦਿਆਰਥੀਆਂ ਤੱਕ ਪਹੁੰਚਾਉਂਦੇ ਹਾਂ। ਤੀਆਂ ਦੇ ਉਤਸਵ ਤੇ ਵਿਦਿਆਰਥੀਆਂ ਦੇ ਦਾਦਾ ਦਾਦੀ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਜੀ ਆਇਆ ਆਖਿਆ ਗਿਆ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ