ਪਾਤੜਾਂ : ਨਗਰ ਕੌਂਸਲ ਪਾਤੜਾਂ ਦੇ ਨਵੇਂ ਬਣੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਾਲੇਕਾ ਦਾ ਤਾਜਪੋਸ਼ੀ ਸਮਾਰੋਹ ਨਗਰ ਕੌਂਸਲ ਦੇ ਮੀਟਿੰਗ ਹਾਲ ਵਿੱਚ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਪਾਏ ਭੋਗ ਪਾਉਣ ਉਪਰੰਤ ਕਰਵਾਏ ਗਏ ਇਸ ਸਮਾਰੋਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੰਚਾਈ ਮੰਤਰੀ ਬਰਿੰਦਰ ਗੋਇਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਡੇਜਾ, ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਸੀਨੀਅਰ ਆਪ ਆਗੂ ਡੀਟੀਓ ਕਰਨ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਪ੍ਰਮੁੱਖ ਸ਼ਖਸ਼ੀਅਤਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਕਾਲੇਕਾ ਸੀਨੀਅਰ ਮੀਤ ਪ੍ਰਧਾਨ ਪ੍ਰੀਤੀ ਜੈਨ ਅਤੇ ਮੀਤ ਪ੍ਰਧਾਨ ਰੇਨੂ ਵਧਵਾ ਨੂੰ ਸਨਮਾਨਿਤ ਕਰਨ ਉਪਰੰਤ ਕੁਰਸੀ ਤੇ ਬਿਠਾਇਆ।ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਆਪ ਸਰਕਾਰ ਨੇ ਸਾਰੇ ਵਰਗਾਂ ਨੂੰ ਵਿੱਤੀ ਲਾਭ ਦੇ ਕੇ ਉਹਨਾਂ ਦਾ ਆਰਥਿਕ ਪੱਖ ਮਜਬੂਤ ਕੀਤਾ ਹੈ। ਇਸ ਦੇ ਨਾਲ ਨਾਲ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਲਈ ਵਿਆਪਕ ਯੋਜਨਾ ਤਿਆਰ ਕਰਕੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕੀਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਆਪ ਦੇ ਸ਼ਹਿਰੀ ਪ੍ਰਧਾਨ ਮਦਨ ਲਾਲ ਗੋਇਲ, ਸੀਨੀਅਰ ਆਪ ਆਗੂ ਰਾਜੇਸ਼ ਕੁਮਾਰ ਸੋਨੀ ਜਲੂਰ, ਕੌਂਸਲਰ ਭਗਵਤ ਦਿਆਲ ਨਿੱਕਾ, ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ, ਸਰਪੰਚ ਜਰਨੈਲ ਸਿੰਘ ਜੈਲੀ, ਸਾਬਕਾ ਸਰਪੰਚ ਮੋਹਨ ਸਿੰਘ ਸਿੱਧੂ, ਡਾਕਟਰ ਡੀਡੀ ਸਿੰਗਲਾ, ਤਜਿੰਦਰ ਸਿੰਘ ਤੇਜੀ ਬੂਰੜ , ਕਮਲਪ੍ਰੀਤ ਵਧਵਾ ਅਤੇ ਗੁਰਮੀਤ ਅਰੋੜਾ ਹਾਜਰ ਸਨ।