ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਪ੍ਰਧਾਨਗੀ ਮੰਡਲ ਵਿੱਚ ਉੱਘੇ ਕੌਮੀ ਖਿਡਾਰੀ ਸ. ਜੋਗਿੰਦਰ ਸਿੰਘ ਕਲਸੀ, ਪ੍ਰਿੰਸੀਪਲ ਵਨੀਤਾ ਚੋਟ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ ਅਤੇ ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ ਸ਼ਾਮਲ ਸਨ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਸੰਬੋਧਨ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜ਼ਾਦੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਨਹੀਂ, ਸਗੋਂ ਉਹਨਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘਲਾਟੀਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਨ ਦਾ ਪਵਿੱਤਰ ਦਿਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ। ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।