ਸੁਨਾਮ : ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ/ਫੀਮੇਲ ਯੂਨੀਅਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ, ਕਨਵੀਨਰ ਮਨਜੀਤ ਕੌਰ ਬਾਜਵਾ, ਹਰਵਿੰਦਰ ਸਿੰਘ ਛੀਨਾ, ਗੁਰਦੇਵ ਸਿੰਘ ਢਿੱਲੋਂ ਅਵਤਾਰ ਸਿੰਘ ਗੰਢੂਆਂ, ਨਰਿੰਦਰ ਸ਼ਰਮਾ, ਸੁਖਜੀਤ ਸੇਖੋਂ, ਜਸਵਿੰਦਰ ਸਿੰਘ ਪੰਧੇਰ, ਸਵਰਨ ਸਿੰਘ ਹਠੂਰ, ਹਰਜਿੰਦਰ ਸਿੰਘ ਬਰਨਾਲਾ, ਹਰਜੀਤ ਸਿੰਘ ਪੋਹਵਿੰਡ ਬਲਜਿੰਦਰ ਸਿੰਘ ਬਰਨਾਲਾ ਨਿਗਾਹੀ ਰਾਮ ਕਠਾਲਾ ਸੁਖਵਿੰਦਰ ਸਿੰਘ ਬਾਲੇਵਾਲ, ਦਲਜੀਤ ਢਿਲੋਂ, ਪ੍ਰੈਸ ਸਕੱਤਰ ਰਵਿੰਦਰ ਸ਼ਰਮਾ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਭਵਿੱਖ ਅਤੇ ਬੁਢਾਪੇ ਦੀ ਸਮਾਜਿਕ ਸੁਰੱਖਿਆ ਦਾ ਇੱਕੋ-ਇੱਕ ਸਹਾਰਾ ਹੈ ਮੌਜੂਦਾ ਸਰਕਾਰ ਵੱਲੋਂ ਨਵੰਬਰ 2022 ਕੀਤੇ ਨੋਟੀਫਿਕੇਸ਼ਨ ਮੁਤਾਬਿਕ ਕੀਤੇ ਵਾਅਦੇ ਨੂੰ ਅਜੇ ਤੱਕ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਪੈਨਸ਼ਨ ਕੋਈ ਭੀਖ ਨਹੀਂ, ਸਗੋਂ ਹੱਕ ਹੈ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਨਾ ਕੀਤੇ ਸੰਘਰਸ਼ ਤਿੱਖੇ ਹੋਣਗੇ।