Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

August 14, 2026 09:39 PM
SehajTimes

ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਅੱਜ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕਰ ਰਹੇ ਸਨ, ਜਿਨ੍ਹਾਂ ਨੇ ਲੋਕਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਸੀ। ਵੜਿੰਗ ਨੇ ਬਿਆਨ ਜਾਰੀ ਰੱਖਦੇ ਕਿਹਾ ਕਿ ਲੋਕ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਮਨਮਾਨੇ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। PCC ਪ੍ਰਧਾਨ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਭੜਕਾਊ ਭੂਮਿਕਾ ਨਿਭਾਉਣ ਵਾਲਾ ਵਿਅਕਤੀ ਲੁਧਿਆਣਾ ਨਾਲ ਸਬੰਧਤ ਹੈ। PCC ਪ੍ਰਧਾਨ ਨੇ ਉਮੀਦ ਜਤਾਈ ਕਿ ਹਰਿਆਣਾ ਸਰਕਾਰ ਨੂੰ ਸਮੇਂ ਸਿਰ ਸੂਝ-ਬੂਝ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬੇਰਹਿਮ ਤਾਕਤ ਦੀ ਵਰਤੋਂ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਸਰਕਾਰ ਤੋਂ ਦੋਵੇਂ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਵਾਪਸ ਲੈਣ ਦੀ ਵੀ ਮੰਗ ਕੀਤੀ।

Have something to say? Post your comment

More in Chandigarh

ਨੰਨ੍ਹੇ ਫੈਨ ਨਾਲ ਵੀਡੀਓ 'ਤੇ ਸ਼ੈਰੀ ਮਾਨ ਨੇ ਕੀਤਾ ਸੀ ਮਿਲਣ ਦਾ ਵਾਅਦਾ, ਕੈਨੇਡਾ ਤੋਂ ਚੰਡੀਗੜ੍ਹ ਪਰਤ ਕੇ ਕੀਤਾ ਪੂਰਾ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਈ.ਟੀ.ਓ.  ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ  ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਭਗਵੰਤ ਸਿੰਘ ਮਾਨ