Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ 80ਵਾਂ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ

August 15, 2026 02:23 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸਾਰਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਅਨੁਸਾਰ ਇੱਕ ਨਿਆਂਪੂਰਨ, ਸਮਾਨਤਾ-ਅਧਾਰਿਤ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਰਾਸ਼ਟਰ ਗਾਇਨ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ਵਿੱਚ ਦੇਸ਼ਭਗਤੀ ਅਤੇ ਰਾਸ਼ਟਰੀ ਭਾਵਨਾ ਦਾ ਮਾਹੌਲ ਹੋਰ ਗਹਿਰਾ ਹੋ ਗਿਆ। ਸ੍ਰੀ ਅਤੁਲ ਕਸਾਨਾ ਨੇ ਆਪਣੇ ਸੰਬੋਧਨ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ, ਰਾਸ਼ਟਰੀ ਮਾਣ-ਸਨਮਾਨ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਯੋਗਦਾਨ ਨੂੰ ਯਾਦ ਕਰਨ ਦੇ ਨਾਲ-ਨਾਲ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਸਾਰੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਉਨ੍ਹਾਂ ਦੇ ਸਰਗਰਮ ਸਹਿਯੋਗ, ਅਨੁਸ਼ਾਸਨ ਅਤੇ ਸਮਰਪਣ ਲਈ ਧੰਨਵਾਦ ਕੀਤਾ।

 

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ