Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ

August 15, 2026 02:28 PM
Rozana Sehaj times

ਅੰਮ੍ਰਿਤਸਰ : ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਰਸ਼ਮੀ ਵਿੱਜ ਦੀ ਅਗਵਾਈ ਹੇਠ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਦਫ਼ਤਰ ਸਿਵਲ ਸਰਜਨ, ਅੰਮ੍ਰਿਤਸਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਵਿੱਜ ਵੱਲੋਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਗੁਰੂ ਨਾਨਕ ਸਟੇਡੀਅਮ, ਗਾਂਧੀ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਮਾਣਯੋਗ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਜੀ ਵੱਲੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ, ਡਾ. ਮੋਨਾ ਚੱਤਰਥ, ਡਾ. ਰਜੀਵ ਠਕੁਰਾਲ, ਡਾ. ਵਨੀਤ ਕੌਰ, ਡਾ. ਸਾਮੀਆ ਕੋਹਲੀ, ਵਰਿੰਦਰ ਰੰਧਾਵਾ, ਪੂਨਮ ਸੈਣੀ, ਫਤਿਹਦੀਪ ਸਿੰਘ ਅਤੇ ਸੰਦੀਪ ਕੌਰ ਆਦਿ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡੀ.ਡੀ.ਐੱਚ.ਓ. ਡਾ. ਜਗਨਜੋਤ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਡੀ.ਐੱਮ.ਸੀ. ਡਾ. ਸਰਬਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਨੀਸ਼ ਕੁਮਾਰ ਅਤੇ ਡਾ. ਪ੍ਰੀਤਵਿੰਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਮਰਦੀਪ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾ, ਸੁਮੀਤ ਸ਼ਰਮਾ, ਹਰਪਿੰਦਰ ਸਿੰਘ, ਸੁਖਮਨਦੀਪ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਸਨਮਾਨਿਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਿਹਤ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਸਮੂਹ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ