Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

National

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

August 15, 2026 02:35 PM
Rozana Sehaj times

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇਕ ਸੰਦੇਸ਼ ਵਿੱਚ 80ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ, ਅਖੰਡਤਾ, ਏਕਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸਮੂਹ ਆਜ਼ਾਦੀ ਸੰਗਰਾਮੀਆਂ ਨੂੰ ਸਨਿਮਰ ਸਿਜਦਾ ਵੀ ਭੇਂਟ ਕੀਤਾ। ਸਰਦਾਰ ਕਾਲਕਾ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਅਣਗਿਣਤ ਦੇਸ਼ ਭਗਤਾਂ, ਯੋਧਿਆਂ ਅਤੇ ਸੂਰਬੀਰਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੇ ਆਪਣੇ ਨਿੱਜੀ ਸੁੱਖਾਂ ਦੀ ਪ੍ਰਵਾਹ ਕੀਤੇ ਬਿਨਾਂ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਆਜ਼ਾਦੀ ਦਾ ਰਾਹ ਪੱਧਰਾ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਵੀ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਅਤੇ ਆਪਣੀ ਦੇਸ਼ ਭਗਤੀ ਦੀ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਿਰਫ਼ ਖੁਸ਼ੀ ਮਨਾਉਣ ਦਾ ਦਿਨ ਨਹੀਂ, ਸਗੋਂ ਇਹ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ, ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਰਾਸ਼ਟਰੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਣਾ ਵੀ ਦਿੰਦਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਸੁਨਹਿਰੇ ਭਵਿੱਖ ਲਈ ਸਿੱਖਿਆ, ਮਿਹਨਤ, ਇਮਾਨਦਾਰੀ ਅਤੇ ਸਮਾਜ ਸੇਵਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਆਓ, ਇਸ ਪਵਿੱਤਰ ਦਿਹਾੜੇ ’ਤੇ ਅਸੀਂ ਸਾਰੇ ਇਹ ਦ੍ਰਿੜ੍ਹ ਇਰਾਦੇ ਕਰੀਏ ਕਿ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਵਾਂਗੇ ਅਤੇ ਮਹਾਨ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਾਂਗੇ।

 

Have something to say? Post your comment

 

More in National

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ