Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ 'ਤੇ ਸੂਬਾ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

August 15, 2026 03:10 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ 80ਵੇਂ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦੇ ਪਾਵਨ ਮੌਕੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਜ਼ਾਦੀ ਦਿਵਸ ਦੀ ਪਹਿਲਾਂ ਸ਼ਾਮ 'ਤੇ ਅੱਜ ਜਾਰੀ ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਸਾਰੇ ਗਿਆਤ-ਅਗਿਆਤ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਉਨ੍ਹਾਂ ਕਿਹਾ ਕਿ ਅਣਗਿਣਤ ਸੁਤੰਤਰਤਾ ਸੈਨਾਨੀਆਂ ਦੇ ਸਾਹਸ, ਤਿਆਗ ਅਤੇ ਨਿਸਵਾਰਥ ਸਮਰਪਣ ਦੇ ਬਲ 'ਤੇ ਹੀ ਭਾਰਤ ਨੇ ਆਜ਼ਾਦੀ ਦਾ ਮਾਣ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਉਸਦੀ ਸੁਰੱਖਿਆ ਲਈ ਮਹਾਨ ਸੁਤੰਤਰਤਾ ਸੈਨਾਨੀਆਂ ਦੁਆਰਾ ਦਿੱਤੇ ਗਏ ਸਰਵਉੱਚ ਬਲਿਦਾਨ ਨੂੰ ਰਾਸ਼ਟਰ ਸਦਾ ਸ਼ਰਧਾ ਅਤੇ ਕ੍ਰਿਤਗਤਾ ਨਾਲ ਯਾਦ ਰੱਖੇਗਾ। ਰਾਜਪਾਲ ਨੇ ਸੂਬਾ ਵਾਸੀਆਂ ਨੂੰ ਸੁਤੰਤਰਤਾ ਸੈਨਾਨੀਆਂ ਦੇ ਦੇਸ਼ ਪ੍ਰੇਮ, ਏਕਤਾ, ਤਿਆਗ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਾਨੂੰ ਆਪਣੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਆਦਰਸ਼ਾਂ ਨੂੰ ਅਪਣਾਉਂਦੇ ਹੋਏ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਨਿਰੰਤਰ ਯੋਗਦਾਨ ਦੇਣ ਦੀ ਪ੍ਰੇਰਨਾ ਦਿੰਦਾ ਹੈ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਹਰਿਆਲੀ ਤੀਜ ਦੇ ਪਾਵਨ ਮੌਕੇ 'ਤੇ ਵੀ ਸੂਬਾ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰਿਆਲੀ ਤੀਜ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਪਰੰਪਰਾਵਾਂ ਅਤੇ ਸਮਾਜਿਕ ਮੁੱਲਾਂ ਦਾ ਪ੍ਰਤੀਕ ਹੈ। ਇਹ ਤਿਉਹਾਰ ਕੁਦਰਤ ਪ੍ਰਤੀ ਪਿਆਰ, ਉੱਲਾਸ, ਸਦਭਾਵਨਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਰਾਜਪਾਲ ਨੇ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦੇ ਇਨ੍ਹਾਂ ਦੋਹਾਂ ਪਾਵਨ ਮੌਕਿਆਂ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਆਜ਼ਾਦੀ, ਏਕਤਾ, ਸ਼ਾਂਤੀ ਅਤੇ ਰਾਸ਼ਟਰ ਤਰੱਕੀ ਦੇ ਆਦਰਸ਼ਾਂ ਪ੍ਰਤੀ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਅਸੀਂ ਇੱਕ ਤਾਕਤਵਰ, ਖੁਸ਼ਹਾਲ ਅਤੇ ਵਿਕਸਿਤ ਹਰਿਆਣਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦੇ ਸਕਦੇ ਹਾਂ।

 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ