Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Haryana

SIR 2026: ਵੋਟਰ ਸੂਚੀ ਦੀ ਤਸਦੀਕ ਲਈ 19.35 ਲੱਖ ਨੋਟਿਸ ਜਾਰੀ ਵੋਟਰ ਨਿਰਧਾਰਤ ਪ੍ਰਕਿਰਿਆ ਤਹਿਤ 30 ਅਗਸਤ ਤੋਂ ਪਹਿਲਾਂ ਰੱਖਣ ਆਪਣਾ ਪੱਖ

August 15, 2026 03:18 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਢਲੀ ਵੋਟਰ ਸੂਚੀ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦੇ ਯੋਗ ਮੈਂਬਰਾਂ ਦਾ ਨਾਮ ਜ਼ਰੂਰ ਜਾਂਚ ਲੈਣ। ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਲੋੜੀਂਦੇ ਦਸਤਾਵੇਜ਼ਾਂ ਅਤੇ ਘੋਸ਼ਣਾ-ਪੱਤਰ ਦੇ ਨਾਲ ਫਾਰਮ-6 ਰਾਹੀਂ ਨਾਮ ਸ਼ਾਮਲ ਕਰਵਾਉਣ ਲਈ ਦਾਅਵਾ ਪੇਸ਼ ਕੀਤਾ ਜਾ ਸਕਦਾ ਹੈ। ਹੁਣ ਤੱਕ 25,315 ਫਾਰਮ-6 ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਵੋਟਰ ਸੂਚੀ ਵਿੱਚ ਨਾਮ, ਪਤਾ, ਉਮਰ, ਫੋਟੋ ਜਾਂ ਹੋਰ ਵੇਰਵਿਆਂ ਵਿੱਚ ਸੋਧ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਘੋਸ਼ਣਾ-ਪੱਤਰ ਦੇ ਨਾਲ ਫਾਰਮ-8 ਭਰਿਆ ਜਾ ਸਕਦਾ ਹੈ। ਹੁਣ ਤੱਕ 27,426 ਫਾਰਮ-8 ਪ੍ਰਾਪਤ ਹੋਏ ਹਨ। ਉੱਥੇ ਹੀ, ਕਿਸੇ ਅਯੋਗ, ਮ੍ਰਿਤਕ, ਤਬਦੀਲ ਹੋਏ ਜਾਂ ਕਿਸੇ ਹੋਰ ਥਾਂ 'ਤੇ ਪਹਿਲਾਂ ਤੋਂ ਦਰજ ਵੋਟਰ ਦਾ ਨਾਮ ਹਟਾਉਣ ਲਈ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਫਾਰਮ-7 ਰਾਹੀਂ ਇਤਰਾਜ਼ ਦਰਜ ਕੀਤਾ ਜਾ ਸਕਦਾ ਹੈ। ਹੁਣ ਤੱਕ 1,078 ਫਾਰਮ-7 ਪ੍ਰਾਪਤ ਹੋਏ ਹਨ। S9R-2026 ਤਹਿਤ ਮੁੱਢਲੀ ਵੋਟਰ ਸੂਚੀ ਦਾ ਪ੍ਰਕਾਸ਼ਨ 31 ਜੁਲਾਈ ਨੂੰ ਕੀਤਾ ਜਾ ਚੁੱਕਾ ਹੈ। ਮੁੱਢਲੀ ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਅਤੇ ਕਿਸੇ ਵੀ ਕਿਸਮ ਦੀ ਗਲਤੀ ਜਾਂ ਦਾਅਵਾ-ਇਤਰਾਜ਼ ਦਰਜ ਕਰਵਾਉਣ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਆਖ਼ਰੀ ਤਾਰੀਖ਼ 30 ਅਗਸਤ ਹੈ।

 

44.88 ਲੱਖ ਮਾਮਲਿਆਂ ਵਿੱਚੋਂ 19.35 ਲੱਖ ਨੋਟਿਸ ਜਾਰੀ

ਵੋਟਰ ਸੂਚੀ ਦੀ ਤਸਦੀਕ ਅਤੇ ਜਾਂਚ ਦੌਰਾਨ ਪਿਛਲੀ ਵੋਟਰ ਸੂਚੀ ਨਾਲ ਮੈਪਿੰਗ ਨਾ ਹੋਣ ਵਾਲੇ (ਨੋ ਮੈਪਿੰਗ/ ਅਨਮੈਪਡ ਮਾਮਲੇ) ਕੁੱਲ 18,56,138 ਵੋਟਰ ਅਤੇ ਵੱਖ-ਵੱਖ ਕਿਸਮ ਦੀਆਂ ਬੇਨਿਯਮੀਆਂ ਵਾਲੇ 26,31,312 ਵੋਟਰ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੀ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਮਾਮਲਿਆਂ ਵਿੱਚ ਸਬੰਧਤ ਵੋਟਰਾਂ ਨੂੰ ਆਪਣਾ ਪੱਖ ਰੱਖਣ ਅਤੇ ਲੋੜੀਂਦੇ ਦਸਤਾਵੇਜ਼ ਅਤੇ ਸਬੂਤ ਪੇਸ਼ ਕਰਨ ਦਾ ਉਚਿਤ ਮੌਕਾ ਦੇਣ ਲਈ ਸੁਣਵਾਈ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਕੁੱਲ 44,88,795 ਸਬੰਧਤ ਵੋਟਰਾਂ ਵਿੱਚੋਂ 14 ਅਗਸਤ, 2026 ਤੱਕ 19,35,126 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।

ਅਨਮੈਪਡ ਮਾਮਲਿਆਂ ਵਿੱਚ ਉਪਲਬਧ ਦਸਤਾਵੇਜ਼ ਪੇਸ਼ ਕਰ ਸਕਦੇ ਹਨ ਵੋਟਰ

ਖਾਸ ਤੌਰ 'ਤੇ ਨੋ ਮੈਪਿੰਗ/ ਅਨਮੈਪਡ ਮਾਮਲਿਆਂ ਵਿੱਚ ਸਬੰਧਤ ਵੋਟਰ ਆਪਣੇ, ਆਪਣੇ ਪਰਿਵਾਰ, ਮਾਤਾ-ਪਿਤਾ ਜਾਂ ਸਬੰਧਤ ਪੁਰਾਣੇ ਰਿਕਾਰਡਾਂ ਨਾਲ ਜੁੜੇ ਉਪਲਬਧ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ 'ਤੇ ਸਬੰਧਤ ਅਧਿਕਾਰੀ ਉਪਲਬਧ ਰਿਕਾਰਡ ਦੀ ਤਸਦੀਕ ਕਰਨਗੇ ਅਤੇ ਨਿਯਮਾਂ ਅਨੁਸਾਰ ਮਾਮਲੇ ਦਾ ਫ਼ੈਸਲਾ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ, ਹਰਿਆਣਾ ਨੇ ਸਪੱਸ਼ਟ ਕੀਤਾ ਹੈ ਕਿ ਸੁਣਵਾਈ ਨੋਟਿਸ ਪ੍ਰਾਪਤ ਹੋਣਾ ਵੋਟਰ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾਉਣ ਦਾ ਆਖ਼ਰੀ ਫ਼ੈਸਲਾ ਨਹੀਂ ਹੈ। ਇਹ ਤਸਦੀਕ ਅਤੇ ਸੁਣਵਾਈ ਪ੍ਰਕਿਰਿਆ ਦਾ ਇੱਕ ਹਿੱਸਾ ਹੈ, ਜਿਸ ਵਿੱਚ ਸਬੰਧਤ ਵਿਅਕਤੀ ਨੂੰ ਆਪਣਾ ਪੱਖ ਰੱਖਣ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ।

ਦਾਅਵੇ-ਇਤਰਾਜ਼ ਈਆਰਓ/ ਏਈਆਰਓ ਦਫ਼ਤਰ ਜਾਂ ਆਨਲਾਈਨ ਦਰਜ ਕਰਵਾਓ

ਦਾਅਵੇ ਅਤੇ ਇਤਰਾਜ਼ ਸਬੰਧਤ ਈਆਰਓ/ ਏਈਆਰਓ ਦਫ਼ਤਰ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਾਗਰਿਕ voters.eci.gov.in ਰਾਹੀਂ ਵੀ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਆਨਲਾਈਨ ਅਰਜ਼ੀ ਦੇ ਸਕਦੇ ਹਨ। ਮੁੱਖ ਚੋਣ ਅਧਿਕਾਰੀ, ਹਰਿਆਣਾ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਅਤੇ ਜੇਕਰ ਉਨ੍ਹਾਂ ਨੂੰ ਸੁਣਵਾਈ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਧਾਰਤ ਮਿਤੀ 'ਤੇ ਹਾਜ਼ਰ ਹੋਣ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਕੇ ਪ੍ਰਕਿਰਿਆ ਵਿੱਚ ਸਹਿਯੋਗ ਕਰਨ। ਯੋਗ ਵੋਟਰਾਂ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਵੋਟਰ ਸੂਚੀ ਨੂੰ ਸਟੀਕ, ਅੱਪਡੇਟ ਅਤੇ ਗਲਤੀ ਰਹਿਤ ਬਣਾਉਣ ਲਈ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਆਪਣੇ ਬੀਐਲਓ/ਈਆਰਓ/ ਏਈਆਰਓ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ 539N5“ 1pp 'ਤੇ 'ਬੁੱਕ ਏ ਕਾਲ' ਸਹੂਲਤ ਜਾਂ ਵੋਟਰ ਹੈਲਪਲਾਈਨ 1950 ਰਾਹੀਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

 

Have something to say? Post your comment

More in Haryana

ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ

ਐਨਐਚਐਮ ਕਰਮਚਾਰੀਆਂ ਨੂੰ ਵੀ ਦਿੱਤੀ ਜਾਵੇਗੀ ਸਿਹਤ ਬੀਮਾ ਕਵਰੇਜ : ਆਰਤੀ ਸਿੰਘ ਰਾਓ

ਹਰਿਆਣਾ ਕੋਲਡ ਚੇਨ ਨੀਤੀ ਨੂੰ ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ

ਭਾਰਤ ਵਿਕਾਸ ਪਰਿਸ਼ਦ ਮਨੁੱਖਤਾ ਦੀ ਸੇਵਾ ਅਤੇ ਰਾਸ਼ਟਰਵਾਦ ਦੀ ਭਾਵਨਾ ਦੀ ਜੀਵੰਤ ਮਿਸਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ

ਖੇਤੀਬਾੜੀ ਮੰਤਰੀ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ