Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

August 15, 2026 04:36 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 20 ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ