Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

August 15, 2026 04:48 PM
SehajTimes

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਸਥਾਪਤ ਕੀਤੇ ਜਾਣਗੇ। ਆਪਣੇ ਐਕਸ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ। 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ, ਇਹ ਪਲਾਂਟ ਹਰ ਰੋਜ਼ ਪਸ਼ੂਆਂ ਦੇ 300 ਟਨ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। 
'ਆਪ' ਸਰਕਾਰ 2027 ਵਿੱਚ ਫਿਰ ਸੱਤਾ 'ਤੇ ਕਾਬਜ਼ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਸਿਰਫ਼ ਅਜਿਹੇ ਪ੍ਰੋਜੈਕਟਾਂ ਦੀ ਯੋਜਨਾ ਬਣਾਉਂਦੀਆਂ ਰਹੀਆਂ, ਪਰ ਵਿਕਾਸ ਲਈ ਪੈਸੇ ਖਰਚਣ ਦੀ ਬਜਾਏ, ਉਨ੍ਹਾਂ ਨੇ ਇਸ ਪੈਸੇ ਨੂੰ ਆਪਣੀ ਜੇਬ ਵਿੱਚ ਪਾ ਲਿਆ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਠੱਲ੍ਹ ਪੈ ਗਈ। ਆਮ ਆਦਮੀ ਪਾਰਟੀ (ਆਪ) 2027 ਵਿੱਚ ਦੁਬਾਰਾ ਸਰਕਾਰ ਬਣਾਏਗੀ ਅਤੇ ਵਿਰੋਧੀ ਧਿਰ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਮੌਜੂਦ ਸਨ।
65 ਕਰੋੜ ਰੁਪਏ ਦਾ ਸੀਬੀਜੀ ਪਲਾਂਟ ਰੋਜ਼ਾਨਾ 300 ਟਨ ਪਸ਼ੂ ਗੋਬਰ ਨੂੰ ਕਰੇਗਾ ਪ੍ਰੋਸੈਸ, 5 ਟਨ ਸੀਬੀਜੀ ਹੋਵੇਗੀ ਪੈਦਾ

65 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਗਏ 2.5 ਏਕੜ ਰਕਬੇ 'ਤੇ ਵਿਕਸਤ ਕੀਤਾ ਜਾਵੇਗਾ ਅਤੇ ਇਹ ਪਲਾਂਟ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। ਇਸ ਪਲਾਂਟ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਨਾਲ ਹੀ ਆਮਦਨ ਦੇ ਨਵੇਂ ਮੌਕੇ ਪੈਦਾ ਹੋਣਗੇ, ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਪੈਦਾ ਹੋਣਗੇ ਅਤੇ ਖੇਤਰ ਵਿੱਚ ਵਾਤਾਵਰਨ ਅਨੁਕੂਲ ਨਿਵੇਸ਼ ਨੂੰ ਹੁਲਾਰਾ ਮਿਲੇਗਾ।

 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ