Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

August 15, 2026 04:52 PM
SehajTimes
ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀਐਸਪੀ ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਇਨ੍ਹਾਂ ਸਨਮਾਨਾਂ ਨੂੰ ਉਨ੍ਹਾਂ ਦੇ ਸਮਰਪਣ, ਪੇਸ਼ੇਵਰਤਾ ਅਤੇ ਮਿਸਾਲੀ ਸੇਵਾ ਦਾ ਮਾਣਮੱਤਾ ਸਨਮਾਨ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ