Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਕੀਤਾ ਜਾਵੇਗਾ ਸਨਮਾਨਿਤ

August 15, 2026 04:59 PM
Rozana Sehaj times

ਚੰਡੀਗੜ੍ਹ : ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਵਿੱਚ ਬਹਾਦਰੀ ਲਈ ਸ੍ਰੀ ਜਗਦੇਵ ਸਿੰਘ; ਸਮਾਜ ਸੇਵਾ ਦੇ ਖੇਤਰ ਵਿੱਚ ਸ੍ਰੀ ਇੰਦਰਜੀਤ ਸਿੰਘ, ਸ੍ਰੀ ਸੁਰਿੰਦਰ ਜਗਤ, ਸ੍ਰੀਮਤੀ ਸੁਨੀਤਾ ਕਪੂਰ, ਸ੍ਰੀ ਸੁਖਦੀਪ ਸਿੰਘ ਢਿੱਲੋਂ, ਸ੍ਰੀ ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਸ੍ਰੀ ਜਸਵੀਰ ਸਿੰਘ, ਸ੍ਰੀ ਜਤਿੰਦਰ ਸਿੰਘ, ਸ੍ਰੀ ਵਿਨੋਦ ਕੁਮਾਰ, ਸ੍ਰੀ ਅਵਤਾਰ ਸਿੰਘ, ਸ੍ਰੀ ਪ੍ਰਦੀਪ ਕੁਮਾਰ ਅਤੇ ਸ੍ਰੀ ਨਿਰਮਲ ਸਿੰਘ ਸ਼ਾਮਲ ਹਨ। ਸਾਹਿਤ ਦੇ ਖੇਤਰ ਵਿੱਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਸ੍ਰੀ ਮੇਹਰ ਮਲਿਕ ਅਤੇ ਸ੍ਰੀ ਬੇਅੰਤ ਸਿੰਘ ਬਾਜਵਾ, ਲੇਖਕ ਸ੍ਰੀ ਸੰਜੀਵ ਸੈਣੀ, ਸ੍ਰੀ ਬਾਜ ਸਿੰਘ ਅਤੇ ਸ੍ਰੀਮਤੀ ਪ੍ਰੇਮਲਤਾ, ਜਦਕਿ ਕਵੀ ਅਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਜਾਵੇਗਾ। ਇਸ ਤੋਂ ਇਲਾਵਾ, ਕਲਾ ਦੇ ਖੇਤਰ ਵਿੱਚ ਸ੍ਰੀਮਤੀ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਸ੍ਰੀਮਤੀ ਪਰਮਜੀਤ ਕੌਰ ਕਪੂਰ; ਮੈਡੀਕਲ ਅਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਸ੍ਰੀ ਕਮਲਜੀਤ ਸਿੰਘ, ਸ੍ਰੀਮਤੀ ਕਾਂਤਾ ਅਤੇ ਸ੍ਰੀ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਸ੍ਰੀ ਤਲਵਿੰਦਰ ਸਿੰਘ ਅਤੇ ਸ੍ਰੀ ਸੁਖਰਾਜ ਭੁੱਲਰ ਨੂੰ ਵੀ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਸਨਮਾਨਿਤ ਕੀਤਾ ਜਾਵੇਗਾ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ