Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਆਜ਼ਾਦੀ ਦੇ ਪ੍ਰਵਾਨਿਆਂ ਨੂੰ ਨਤਮਸਤਕ ਹੋ ਕੇ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ

August 16, 2026 08:42 AM
SehajTimes

ਖਰੜ : ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਰਕਸ਼ਾ ਕਿਰਨ ਨੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਰਕਸ਼ਾ ਕਿਰਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਦੇਸ਼ਭਗਤਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ 80ਵੇਂ ਆਜ਼ਾਦੀ ਦਿਵਸ ਮੌਕੇ ਅਸੀਂ ਇਹ ਪ੍ਰਣ ਕਰੀਏ ਕਿ ਦੇਸ਼ ਦੀ ਅਖੰਡਤਾ, ਏਕਤਾ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਹਮੇਸ਼ਾ ਵਚਨਬੱਧ ਰਹਾਂਗੇ ਅਤੇ ਦੇਸ਼ ਦੀ ਨਿਰਮਾਣ ਯਾਤਰਾ ਵਿੱਚ ਆਪਣਾ ਬਣਦਾ ਯੋਗਦਾਨ ਪਾਵਾਂਗੇ। ਸਮਾਗਮ ਦੌਰਾਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਵਿੱਚ ਮੈਡਮ ਕਵਿਤਾ ਮੌਂਗਾ, ਮੁਖੀ ਵਿਭਾਗ ਅਪਲਾਈਡ ਸਾਇੰਸ, ਪ੍ਰੋ. ਗੁਰਬਖਸ਼ੀਸ਼ ਸਿੰਘ, ਅਫ਼ਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਅਤੇ ਕੋਆਰਡੀਨੇਟਰ ਰਾਸ਼ਟਰੀ ਸੇਵਾ ਯੋਜਨਾ, ਸ੍ਰੀ ਸੰਦੀਪ ਬਜਾਜ, ਸ੍ਰੀ ਕੁਲਦੀਪ ਰਾਏ, ਮਕੈਨੀਕਲ ਵਿਭਾਗ, ਸ੍ਰੀਮਤੀ ਅੰਸ਼ੂ ਸ਼ਰਮਾ, ਮੁਖੀ ਵਿਭਾਗ ਇਲੈਕਟ੍ਰੀਕਲ, ਮੈਡਮ ਪੂਰਨੀਮਾ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ। ਇਸ ਮੌਕੇ ਕਾਲਜ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਪ੍ਰੋ. ਰਮਨ ਕੁਮਾਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ, ਜਿਨ੍ਹਾਂ ਨੂੰ ਖਰੜ ਦੇ ਐਸ.ਡੀ.ਐਮ. ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਮੁਹਿੰਮ ਦੌਰਾਨ ਨਿਭਾਈ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ। ਸਮਾਗਮ ਦਾ ਮਾਹੌਲ ਦੇਸ਼ਭਗਤੀ ਦੇ ਜਜ਼ਬੇ ਨਾਲ ਭਰਪੂਰ ਰਿਹਾ ਅਤੇ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ