Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਭਜਨ ਸਿੰਘ ਈ ਟੀ ਓ ਨੇ ਮੋਹਾਲੀ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

August 16, 2026 08:46 AM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ ਏ ਐਸ ਮੋਹਾਲੀ ਵਿਖੇ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਬੇਮਿਸਾਲ ਹਨ ਅਤੇ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਸਮਾਜ ਦੀ ਸਿਰਜਣਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਖੁਸ਼ਹਾਲ, ਤਰੱਕੀਸ਼ੀਲ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਪੱਖੀ ਫੈਸਲਿਆਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਰਾਹੀਂ ਅਜਿਹਾ ਪੰਜਾਬ ਸਿਰਜਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿੱਥੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਅਪ੍ਰੈਲ 2022 ਤੋਂ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੋਜ਼ਗਾਰ ਮੇਲਿਆਂ, ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਰਾਹੀਂ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ ਵਾਧਾ ਕਰਨ ਦੇ ਨਾਲ-ਨਾਲ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮਹਿਮਾਨ ਨੇ ਸਿੱਖਿਆ, ਸਿਹਤ, ਮਹਿਲਾ ਸਸ਼ਕਤੀਕਰਨ, ਖੇਤੀਬਾੜੀ, ਉਦਯੋਗ, ਬੁਨਿਆਦੀ ਢਾਂਚੇ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਸਿਹਤ ਖੇਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ, ਸਿੱਖਿਆ ਖੇਤਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ, ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਨੌਜਵਾਨਾਂ ਲਈ ਰੋਜ਼ਗਾਰ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਕਿਸਾਨਾਂ ਲਈ ਫ਼ਸਲੀ ਵਿਭਿੰਨਤਾ ਤੇ ਨਹਿਰੀ ਸਿੰਚਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ। ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਤਹਿਤ ਸੂਬੇ ਨੂੰ ਨਸ਼ਾ ਅਤੇ ਗੈਂਗਸਟਰਵਾਦ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਵੱਲੋਂ ਸੜਕ ਹਾਦਸਿਆਂ ਵਿੱਚ ਜ਼ਖ਼ਮੀਆਂ ਦੀ ਮਦਦ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਡੀ.ਐਸ.ਪੀ. ਸ੍ਰੀ ਇਸ਼ਾਨ ਸਿੰਗਲਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪੁਲਿਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ ਤੋਂ ਇਲਾਵਾ ਸਰਕਾਰੀ ਕਾਲਜ ਮੋਹਾਲੀ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਨੇ ਵੀ ਪਰੇਡ ਵਿੱਚ ਭਾਗ ਲਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਝਾਕੀ ਨੂੰ ਪਹਿਲਾ, ਪੁਲਿਸ ਵਿਭਾਗ ਦੀ ਝਾਕੀ ਨੂੰ ਦੂਜਾ ਅਤੇ ਜੰਗਲਾਤ ਵਿਭਾਗ ਦੀ ਝਾਕੀ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਵੀ ਸਨਮਾਨ ਭੇਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ ਟੀ ਓ ਨੇ ਕਾਲਜ ਦੇ ਅੰਦਰ ਬਣੀ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਦੀ ਯਾਦਗਾਰ ਤੇ ਫੁੱਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਵਿੱਚ ਆਨਰੇਰੀ ਕੈਪਟਨ ਹਰਮਿੰਦਰ ਸਿੰਘ, ਸ਼ੌਰਿਆ ਚੱਕਰ (ਪਿੰਡ ਬਡਾਲਾ), ਸੂਬੇਦਾਰ ਸੁਰਿੰਦਰ ਸਿੰਘ (ਪਿੰਡ ਨਗਲੀਆਂ), ਹਵਾਲਦਾਰ ਸਰਬਜੀਤ ਸਿੰਘ (ਪਿੰਡ ਬਲਟਾਣਾ), ਹਵਾਲਦਾਰ ਕਸ਼ਮੀਰੀ ਲਾਲ (ਪਿੰਡ ਬੜ੍ਹਮਾਜਰਾ) ਅਤੇ ਲਾਂਸ ਨਾਇਕ ਗਗਨਦੀਪ ਸਿੰਘ (ਪਿੰਡ ਲਾਲੜੂ) ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹੇ ਦੇ ਇੱਕੋ-ਇੱਕ ਜੀਵਤ ਸੁਤੰਤਰਤਾ ਸੰਗਰਾਮੀ ਸ. ਗੁਰਦੀਪ ਸਿੰਘ ਨੂੰ ਸਿਹਤ ਕਾਰਨਾਂ ਕਰਕੇ ਸਮਾਗਮ ਵਿੱਚ ਸ਼ਾਮਲ ਨਾ ਹੋ ਸਕਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ