Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਿੰਡ ਖੇੜਾ ਗੱਜੂ, ਗੁਰਦਿੱਤਪੁਰਾ ਅਤੇ ਉੱਚਾ ਖੇੜਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ

August 16, 2026 08:50 AM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਖੇੜਾ ਗੱਜੂ, ਗੁਰਦਿੱਤਪੁਰਾ ਅਤੇ ਉੱਚਾ ਖੇੜਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਉਪਦੇਸ਼ਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਅਹਿਦ ਕੀਤਾ। ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਿਹਨਤ ਅਤੇ ਸੱਚਾਈ ਨਾਲ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ, ਜਿਸ ਨਾਲ ਸਮਾਜ ਵਿੱਚ ਆਪਸੀ ਸਾਂਝ, ਸਦਭਾਵਨਾ ਅਤੇ ਸਮਾਜਿਕ ਬਰਾਬਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇਂ ਹਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ