Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸੁਨਾਮ ਵਿਖੇ ਕਾਂਗਰਸ ਦਫ਼ਤਰ ਤੇ ਤਿਰੰਗਾ ਲਹਿਰਾਇਆ ਕਿਹਾ ਮੁਲਕ ਨੂੰ ਅਜ਼ਾਦ ਕਰਾਉਣ ਵਾਲਿਆਂ ਦੀ ਘਾਲਣਾ ਨੂੰ ਨਹੀਂ ਭੁਲਾਇਆ ਜਾ ਸਕਦਾ

August 16, 2026 09:02 AM
Rozana Sehaj times

ਸੁਨਾਮ : ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਦੀ ਅਗਵਾਈ ਹੇਠ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਪਾਰਟੀ ਦਫਤਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ, ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ,ਸੋਨੀਆ ਦੀਪਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਅਤੇ ਕਰਮਜੀਤ ਕੌਰ ਮਾਡਲ ਟਾਊਨ ਨੇ ਆਖਿਆ ਕਿ ਮੁਲਕ ਨੂੰ ਅਜ਼ਾਦ ਕਰਵਾਉਣ ਵਾਲਿਆਂ ਦੀ ਘਾਲਣਾ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀ ਯੋਧਿਆਂ ਨੇ ਜਾਨਾਂ ਨਿਛਾਵਰ ਕਰਕੇ ਨੂੰ ਦੇਸ਼ ਅਜ਼ਾਦ ਕਰਵਾਇਆ ਪਰੰਤੂ ਸੂਬੇ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ, ਬਲਕਿ ਅਜ਼ਾਦੀ ਦੇ ਪ੍ਰਵਾਨਿਆਂ ਦੇ ਨਾਮ ਤੇ ਰਾਜਨੀਤੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਇਸ ਮੌਕੇ ਪਰਵਿੰਦਰ ਬੱਬੂ ਚੀਮਾ,ਅਨਿਰੁੱਧ ਵਸ਼ਿਸ਼ਟ,ਹੈਪੀ ਮੰਗਲਾ,ਯਸ਼ਪਾਲ ਸਹਿਗਲ,ਗੁਰਮੀਤ ਸ਼ਰਮਾ,ਨਛੱਤਰ ਸਿੰਘ ਸਰਪੰਚ,ਸ਼ਿਵਦਰਸ਼ਨ ਸਿੰਘ,ਜਾਫਰ ਖ਼ਾਨ,ਗੁਰਵਿੰਦਰ ਸਿੰਘ,ਬਲਵਿੰਦਰ ਸਿੰਘ ਬੋਘਾ,ਕਰਮਜੀਤ,ਸ਼ਸ਼ੀ ਬਾਲਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment