Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅਕਸ਼ੈ ਸ਼ਰਮਾ ਦੇ ਘਰ ਪਹੁੰਚੇ ਗਜੇਂਦਰ ਸਿੰਘ ਸ਼ੇਖਾਵਤ ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਵਿਸ਼ੇਸ਼ ਸਵਾਗਤ

August 16, 2026 09:11 AM
SehajTimes

ਅੰਮ੍ਰਿਤਸਰ : ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਆਗੂ ਅਤੇ ਹਲਕਾ ਉੱਤਰੀ ਤੋਂ ਸਰਗਰਮ ਆਗੂ ਅਕਸ਼ੈ ਸ਼ਰਮਾ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਕਸ਼ੈ ਸ਼ਰਮਾ ਨੇ ਸ਼ੇਖਾਵਤ ਜੀ ਨੂੰ ਫੁੱਲਾਂ ਦੀ ਮਾਲਾ ਪਹਿਨਾ ਕੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮੁਲਾਕਾਤ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ। ਇਸ ਤੋਂ ਬਾਅਦ ਸ਼ੇਖਾਵਤ ਜੀ ਵਿਸ਼ੇਸ਼ ਤੌਰ ’ਤੇ ਅਕਸ਼ੈ ਸ਼ਰਮਾ ਦੇ ਗ੍ਰਹਿ ਵਿਖੇ ਵੀ ਪਹੁੰਚੇ। ਇਸ ਮੌਕੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਗਜੇਂਦਰ ਸਿੰਘ ਸ਼ੇਖਾਵਤ ਜੀ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸ਼ੇਖਾਵਤ ਜੀ ਉਨ੍ਹਾਂ ਲਈ ਸਿਰਫ਼ ਇੱਕ ਸੀਨੀਅਰ ਆਗੂ ਹੀ ਨਹੀਂ, ਸਗੋਂ ਪਿਤਾ ਸਮਾਨ ਅਤੇ ਮਾਰਗਦਰਸ਼ਕ ਹਨ। ਲੰਬੇ ਸਮੇਂ ਤੋਂ ਉਨ੍ਹਾਂ ਨੂੰ ਸ਼ੇਖਾਵਤ ਜੀ ਦੀ ਰਹਿਨੁਮਾਈ ਹੇਠ ਕੰਮ ਕਰਨ ਅਤੇ ਉਨ੍ਹਾਂ ਤੋਂ ਸਿਆਸੀ ਤੇ ਸੰਗਠਨਾਤਮਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਦਾ ਰਿਹਾ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਸ਼ੇਖਾਵਤ ਜੀ ਨਾਲ ਹਰ ਮੁਲਾਕਾਤ ਉਨ੍ਹਾਂ ਲਈ ਸਿੱਖਣ ਦਾ ਮੌਕਾ ਹੁੰਦੀ ਹੈ। ਉਨ੍ਹਾਂ ਦੇ ਤਜਰਬੇ, ਸੰਗਠਨ ਪ੍ਰਤੀ ਸਮਰਪਣ ਅਤੇ ਸਿਆਸੀ ਸਮਝ ਤੋਂ ਉਨ੍ਹਾਂ ਨੂੰ ਹਮੇਸ਼ਾ ਪ੍ਰੇਰਣਾ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਜਦੋਂ ਸ਼ੇਖਾਵਤ ਜੀ ਨਾਲ ਗੱਲਬਾਤ ਹੁੰਦੀ ਹੈ ਤਾਂ ਉਨ੍ਹਾਂ ਨੂੰ ਨਵੀਂ ਦਿਸ਼ਾ ਅਤੇ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਅੰਮ੍ਰਿਤਸਰ ਦੌਰੇ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅਕਸ਼ੈ ਸ਼ਰਮਾ ਦੇ ਨਿਵਾਸ ਵਿਖੇ ਵੀ ਕੁਝ ਸਮਾਂ ਬਿਤਾਇਆ। ਇਸ ਦੌਰਾਨ ਦੋਵਾਂ ਵਿਚਾਲੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨਾਤਮਕ ਗਤੀਵਿਧੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਅਕਸ਼ੈ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੇਖਾਵਤ ਜੀ ਨੂੰ ਹਲਕਾ ਉੱਤਰੀ ਦੇ ਨਾਲ-ਨਾਲ ਪੂਰੇ ਅੰਮ੍ਰਿਤਸਰ ਵਿੱਚ ਭਾਜਪਾ ਦੀਆਂ ਸੰਗਠਨਾਤਮਕ ਗਤੀਵਿਧੀਆਂ, ਜਨਸੰਪਰਕ ਮੁਹਿੰਮਾਂ ਅਤੇ ਪਾਰਟੀ ਦੀਆਂ ਜ਼ਮੀਨੀ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਰਹੇ ਹਨ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਅਕਸ਼ੈ ਸ਼ਰਮਾ ਨੇ ਕਿਹਾ ਕਿ ਸੀਨੀਅਰ ਆਗੂਆਂ ਦੀ ਰਹਿਨੁਮਾਈ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਅੰਮ੍ਰਿਤਸਰ ਆਉਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਬਿਤਾਇਆ ਸਮਾਂ ਹਮੇਸ਼ਾ ਯਾਦਗਾਰ ਅਤੇ ਪ੍ਰੇਰਣਾਦਾਇਕ ਰਹਿੰਦਾ ਹੈ। ਇਸ ਮੁਲਾਕਾਤ ਦੌਰਾਨ ਭਾਜਪਾ ਦੇ ਸੰਗਠਨਾਤਮਕ ਵਿਸਥਾਰ, ਆਗਾਮੀ ਸਿਆਸੀ ਰਣਨੀਤੀ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ