Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਗੁਰੂ ਘਰ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਆਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ: ਉਪਕਾਰ ਸਿੰਘ ਸੰਧੂ

August 16, 2026 09:20 AM
SehajTimes

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪਰਿਵਾਰ ਅਤੇ ਬੱਚਿਆਂ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਣ ਸਮੇਂ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਿਸੇ ਵਿਅਕਤੀ ਦੀ ਹਮਾਇਤ ਜਾਂ ਵਿਰੋਧ ਨਹੀਂ ਕਰ ਰਹੇ, ਸਗੋਂ ਸਿੱਖੀ ਦੇ ਸਿਧਾਂਤਾਂ ਅਤੇ ਸਿੱਖ ਇਤਿਹਾਸ ਦੇ ਪੱਖ ਤੋਂ ਇਸ ਘਟਨਾ ਨੂੰ ਦੇਖ ਰਹੇ ਹਨ। ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਘਰ ਉਹ ਪਵਿੱਤਰ ਅਸਥਾਨ ਹੈ, ਜਿੱਥੇ ਹਰ ਮਨੁੱਖ ਆਪਣੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੋਣ ਜਾਂਦਾ ਹੈ। ਸਿੱਖ ਇਤਿਹਾਸ ਅਤੇ ਸਿੱਖੀ ਦੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਧਿਆਨ ਵਿੱਚ ਰੱਖੀਏ ਤਾਂ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਕਿ ਪਰਿਵਾਰ ਅਤੇ ਬੱਚਿਆਂ ਸਮੇਤ ਗੁਰੂ ਘਰ ਵਿਖੇ ਮੱਥਾ ਟੇਕਣ ਆਏ ਕਿਸੇ ਵਿਅਕਤੀ ’ਤੇ ਕਿਸੇ ਸਿੱਖ ਵੱਲੋਂ ਹਮਲਾ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਸਿੱਖ ਧਰਮ ਮਨੁੱਖਤਾ, ਸੇਵਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ। ਭਾਈ ਘਨੱਈਆ ਜੀ ਦੀ ਮਿਸਾਲ ਸਾਡੇ ਸਾਹਮਣੇ ਹੈ, ਜਿਨ੍ਹਾਂ ਨੇ ਜੰਗ ਦੇ ਮੈਦਾਨ ਵਿੱਚ ਜ਼ਖ਼ਮੀ ਦੁਸ਼ਮਣਾਂ ਨੂੰ ਵੀ ਪਾਣੀ ਪਿਲਾਇਆ ਅਤੇ ਉਨ੍ਹਾਂ ਦੀ ਮਲ੍ਹਮ-ਪੱਟੀ ਕੀਤੀ। ਇਹੀ ਸਿੱਖੀ ਦੀ ਮਹਾਨ ਸੋਚ ਅਤੇ ਮਨੁੱਖਤਾ ਪ੍ਰਤੀ ਸਤਿਕਾਰ ਹੈ। ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੌ ਵਾਰ ਸੋਚਣਾ ਚਾਹੀਦਾ ਹੈ ਕਿ ਉਸ ਦੀ ਕਾਰਵਾਈ ਨਾਲ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਦੁਨੀਆ ਭਰ ਵਿੱਚ ਸਿੱਖ ਕੌਮ ਦੇ ਅਕਸ ਅਤੇ ਸਿਧਾਂਤਾਂ ਨੂੰ ਕਿੰਨੀ ਵੱਡੀ ਸੱਟ ਪਹੁੰਚ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ‘ਸਰਬੱਤ ਦੇ ਭਲੇ’ ਦੀ ਕਾਮਨਾ ਕਰਦੀ ਹੈ। ਇਸ ਲਈ ਗੁਰੂ ਘਰ ਦੀ ਪਵਿੱਤਰਤਾ, ਸਿੱਖੀ ਦੇ ਸਿਧਾਂਤਾਂ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਦੂਰ ਰਹਿੰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਸ਼ਾਂਤੀ, ਸੇਵਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਿਆ ਜਾਵੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼