ਅੰਮ੍ਰਿਤਸਰ : ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਕਿਹਾ ਸਰਕਾਰਾਂ ਦੀ ਬੇਇਨਸਾਫੀ ਤੇ ਤਾਨਾਸ਼ਾਹੀ ਦੇ ਸ਼ਿਕਾਰ ਹੋਏ ਖਾਲਸਾ ਪੰਥ ਦੇ ਸੂਰਬੀਰ ਸਿੰਘ ਜੋ ਆਪਣੀਆਂ ਸਜਾਵਾਂ ਵੀ ਕਾਨੂੰਨੀ ਪੱਧਰ ਤੇ ਪੂਰੀਆਂ ਕਰ ਚੁੱਕੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ ਤੇ ਬੰਦੀ ਬਣਾ ਕੇ ਰੱਖੇ ਹੋਏ ਹਨ ਉਹਨਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਰਧ ਅਤੇ ਬਿਮਾਰ ਮਾਤਾ ਨੂੰ ਮਿਲਣ ਵਾਸਤੇ ਪੰਜਾਬ ਸਰਕਾਰ ਵੱਲੋਂ ਸਿਫਾਰਿਸ਼ ਕਰਨ ਦੇ ਬਾਵਜੂਦ ਵੀ ਸਿਰਫ ਦੋ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਹੈ ਪੰਜਾਬ ਸਰਕਾਰ ਵੱਲੋਂ (ਦਸ ਦਿਨ ਦੀ) ਕੀਤੀ ਸਿਫਾਰਿਸ਼ ਤੁਰੰਤ ਪ੍ਰਵਾਨ ਕੀਤੀ ਜਾਵੇ, ਤਾਂ ਕਿ ਬਿਰਧ ਅਤੇ ਬਿਮਾਰ ਮਾਤਾ ਦੀ ਦੇਖਭਾਲ ਕਰ ਸਕਣ। ਕੇਂਦਰ ਸਰਕਾਰ ਨੂੰ ਸਿੱਖ ਕੈਦੀਆਂ ਨਾਲ ਭਾਰਤ ਦੇ ਬਾਕੀ ਕੈਦੀਆਂ ਵਾਂਗ ਰੈਗੂਲਰ ਪੈਰੋਲ ਦੇਣੀ ਚਾਹੀਦੀ ਹੈ ਜੋ ਕਿ ਭਾਰਤੀ ਕਾਨੂੰਨ ਅਨੁਸਾਰ ਹੱਕ ਬਣਦਾ ਹੈ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰਨਾ ਚਾਹੀਦਾ ਹੈ ਉਹਨਾਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਅਨੇਕਾਂ ਸਿੰਘਾਂ ਤੇ ਝੂਠੇ ਮੁਕਦਮੇ ਦਰਜ ਕਰਕੇ ਜੇਲਾਂ ਵਿੱਚ ਡੱਕ ਦਿੱਤੇ ਗਏ ਉਹ ਕਈ ਦਹਾਕਿਆਂ ਤੋਂ ਇਨਸਾਫ ਲਈ ਲੜਦੇ ਮੁਕਦਮਿਆਂ ਦੀ ਮੱਦਾਂ ਨੂੰ ਝੂਠੀਆਂ ਸਾਬਿਤ ਕਰਦੇ ਜੇਲਾਂ ਵਿੱਚ ਸਜਾ ਜਾਬਤਾ ਵੀ ਪੂਰਾ ਕਰ ਚੁੱਕੇ ਹਨ ਪਰ ਸਰਕਾਰਾਂ ਦੀ ਘੋਰ ਬੇਵਫਾਈ ਕੀ ਉਹਨਾਂ ਨੂੰ ਅੱਜ ਵੀ ਰਿਹਾਈ ਨਹੀਂ ਮਿਲੀ ਸਰਕਾਰਾਂ ਜਮਹੂਰੀਅਤ ਦਾ ਦਾਅਵਾ ਕਰਦੀਆਂ ਅਸਲ ਵਿੱਚ ਉਹ ਆਪ ਹੀ ਲੋਕਤੰਤਰੀ ਢਾਂਚੇ ਦਾ ਗਲਾ ਘੋਟ ਰਹੀਆਂ ਹਨ।
ਬਾਬਾ ਬਲਬੀਰ ਸਿੰਘ ਨੇ ਕਿਹਾ ਜਗਤਾਰ ਸਿੰਘ ਹਵਾਰਾ ਅਤੇ ਦੂਜੇ ਬੰਦੀ ਸਿੰਘ ਜੋ ਆਪਣੀਆ ਸਜ਼ਾਵਾਂ ਪੂਰੀਆਂ ਕਰ ਚੁਕੇ ਹਨ ਉਨ੍ਹਾਂ ਨੂੰ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਇਸ ਵਿੱਚ ਸਰਕਾਰਾਂ ਨੂੰ ਨਿਰਪੱਖ ਹੋ ਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਕੋਮੀ ਇੰਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼ਾਂਤਮਈ ਮਾਰਚ ਕੱਢਿਆ ਗਿਆ, ਸਮੂਹ ਨਿਹੰਗ ਸਿੰਘ ਜਥਬੰਦੀਆਂ ਨੇ ਵੱਡੇ ਪੱਧਰ ਤੇ ਸ਼ਿਰਕਤ ਕੀਤੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਕੌਮੀ ਇਨਸਾਫ ਮੋਰਚੇ ਨਾਲ ਖੜੀਆਂ ਹਨ।