Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Malwa

ਨਗਰ ਨਿਗਮ ਪਟਿਆਲਾ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

August 16, 2026 02:36 PM
Rozana Sehaj times

ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਪੂਰੇ ਅਨੁਸ਼ਾਸਨ ਨਾਲ ਰਾਸ਼ਟਰੀ ਗਾਨ ਦੀ ਪੇਸ਼ਕਾਰੀ ਕੀਤੀ ਗਈ ਅਤੇ ਪੁਲਿਸ ਤੇ ਨਿਗਮ ਅਧਿਕਾਰੀਆਂ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ। ਸਮਾਗਮ ਦੌਰਾਨ ਨਿਗਮ ਦੀਆਂ ਬਿਹਤਰ ਸੇਵਾਵਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਤੋਂ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਸ਼ਿਵਰਾਜ ਸਿੰਘ ਵਿਰਕ ਜਰਨਲ ਸੈਕਟਰੀ ਪੰਜਾਬ ਯੂਥ, ਜਸਬੀਰ ਗਾਂਧੀ ਸੀਨੀਅਰ ਆਪ ਆਗੂ, ਰਾਜਿੰਦਰ ਮੋਹਨ ਬਲਾਕ ਪ੍ਰਧਾਨ, ਭੁਪਿੰਦਰ ਸਿੰਘ ਐਸ ਸੀ ਵਿੰਗ ਮੈਂਬਰ ਅਤੇ ਹੋਰ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ. 

ਇਸ ਮੌਕੇ ਨਗਰ ਨਿਗਮ ਤੋਂ ਡਿਪਟੀ ਮੇਅਰ ਜਗਦੀਪ ਜੱਗਾ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਜੁਆਇੰਟ ਕਮਿਸ਼ਨਰ ਰਵਦੀਪ ਸਿੰਘ, ਸੁਪਰਡੈਂਟ ਰਣਜੀਤਾ ਚਾਵਲਾ, ਭੁਪਿੰਦਰ ਸਿੰਘ ਗੁਰਇਕਬਾਲ ਸਿੰਘ ਕੌਂਸਲਰ, ਗਿਆਨ ਚੰਦ ਕੌਂਸਲਰ ਅਤੇ ਹੋਰ ਕੌਂਸਲਰ ਸਾਹਿਬਾਨ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਕੋਆਰਡੀਨੇਟਰ, ਨਿਗਮ ਅਧਿਕਾਰੀ, ਕਰਮਚਾਰੀ, ਸਕੂਲੀ ਵਿਦਿਆਰਥੀ, ਅਧਿਆਪਕ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਮੌਜੂਦ ਸਨ। ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਸਾਂਝੇ ਤੌਰ 'ਤੇ ਆਖਿਆ ਕਿ ਇਹ ਆਜ਼ਾਦੀ ਸਾਨੂੰ ਅਣਗਿਣਤ ਦੇਸ਼ ਭਗਤਾਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਨਸੀਬ ਹੋਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਆਪਣੇ ਸੰਵਿਧਾਨਕ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਦੇਸ਼ ਦੀ ਤਰੱਕੀ ਵਿੱਚ ਇਮਾਨਦਾਰੀ ਨਾਲ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਲੋਕ ਸੇਵਾ ਕਰਨ ਲਈ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਸਾਫ਼-ਸੁਥਰਾ, ਹਰਾ-ਭਰਾ, ਸੁੰਦਰ ਅਤੇ ਨੰਬਰ ਇੱਕ ਸ਼ਹਿਰ ਬਣਾਉਣ ਵਿੱਚ ਨਗਰ ਨਿਗਮ ਦਾ ਪੂਰਾ ਸਾਥ ਦੇਣ ਦੀ ਅਪੀਲ ਕੀਤੀ।

 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ